ਬਠਿੰਡਾ (ਹਰਮਿੰਦਰ ਸਿੰਘ ਅਵਿਨਾਸ਼ ), 23 ਅਗਸਤ 2021
ਕੋਰੋਨਾ ਮਹਾਂਮਾਰੀ ਤੋਂ ਬਾਅਦ ਬੰਦ ਕੀਤੇ ਗਏ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਸਰਕਾਰ ਨੇ ਅਗਲੇ ਮਹੀਨੇ ਤੋ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਜੋਤੀ ਜੋਤ ਸਮਾਉਣ ਦੇ 482ਵੇਂ ਪੂਰਬ ਮੌਕੇ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਆਉਣ ਦੀ ਇਜਾਜਤ ਦੇ ਦਿੱਤੀ ਹੈ ।ਪਾਕਿਸਤਾਨ ਸਰਕਾਰ ਨੇ ਸ਼ਰਧਾਲੂਆਂ ਨੂੰ ਦਰਸ਼ਨ ਤੋਂ ਪਹਿਲਾ ਕੋਰੋਨਾ ਵੈਕਸੀਨ ਦੀਆਂ ਦੋਵੇ ਖੁਰਾਕਾਂ ਲੱਗੀਆਂ ਹੋਣੀਆਂ ਜਰੂਰੀ ਕੀਤੀ ਹਨ।
ਇਹ ਖ਼ਬਰ ਵੀ ਪੜ੍ਹੋ: ਜਲੰਧਰ ‘ਚ ਗੰਨਾ ਕਿਸਾਨਾਂ ਦੀ ਮੀਟਿੰਗ ਸ਼ੁਰੂ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖੁਸ਼ੀ ਜਾਹਿਰ ਕਰਦੇ ਹੋਏ ਪਾਕਿਸਤਾਨ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ ਹੈ ।ਜਥੇਦਾਰ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਖੁਲਦਿੱਲੀ ਦਿਖਾਉਦੇ ਹੋਏ ਲਾਂਘਾ ਖੋਲ ਦੇਣਾ ਚਾਹੀਦਾ ਹੈ । ਭਾਵੇਂ ਕਿ ਉਸ ਲਈ ਕੋਰੋਨਾ ਮਹਾਮਾਰੀ ਨੂੰ ਦੇਖਦੇ ਹੋਏ ਸਰਤਾਂ ਲਾਗੂ ਕਰ ਦਿੱਤੀਆਂ ਗਈਆਂ ।ਉਹਨਾਂ ਕੇਂਦਰ ਸਰਕਾਰ ਵੱਲੋ ਲਾਘਾਂ ਨਾ ਖੋਲੇ ਜਾ ਤੇ ਸਵਾਲ ਖੜੇ ਕਰਦੇ ਹੋਏ ਕਿਹਾ ਕਿ ਲਾਂਘਾ ਦਬਾਰਾ ਖੋਲਣ ਨਾਲ ਦੋਵਾਂ ਸਰਕਾਰਾਂ ਵਿੱਚ ਸਬੰਧ ਚੰਗੇ ਹੋਣ ਦੀ ਉਮੀਦ ਹੈ।