ਦੀਨਾਨਗਰ (ਰਾਜੇਸ਼ ਅਲੂਣਾ ), 3 ਅਪ੍ਰੈਲ 2022
ਦੀਨਾਨਗਰ ਚ ਇਕ ਨਾਬਾਲਿਗ ਲੜਕੇ ਵਲੋਂ ਬਾਲਗ ਲੜਕੀ ਨਾਲ ਦੁਸ਼ਕਰਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਵਲੋਂ ਹਸਪਤਾਲ ਪਹੁੰਚ ਕੇ ਪੀੜਿਤ ਲੜਕੀ ਦੇ ਬਿਆਨਾਂ ਦੇ ਆਧਾਰ ਤੇ ਆਰੋਪੀ ਨੂੰ ਗ੍ਰਿਫਤਾਰ ਕਰਕੇ ਉਸਦੇ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅਗੱਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧ ਚ ਪੀੜਿਤ ਲੜਕੀ ਨੇ ਦੱਸਿਆ ਕਿ ਉਹ ਇਕ ਪਾਰਲਰ ਦਾ ਕੰਮ ਕਰਦੀ ਹੈ। ਉਸਨੂੰ ਨੂੰ ਪਿੰਡ ਦੇ ਇਕ ਲੜਕੇ ਦਾ ਫੋਨ ਆਇਆ ਤਾਂ ਉਸਨੂੰ ਘੁੰਮਣ ਦਾ ਬਹਾਨਾ ਲਾ ਕੇ ਨਾਲ ਲੈ ਗਿਆ। ਫ਼ਿਰ ਉਸ ਨਾਲ ਦੁਸ਼ਕਰਮ ਕੀਤਾ ਗਿਆ।
ਪੀੜਿਤਾਂ ਨੇ ਪੁਲਿਸ ਤੋ ਇੰਸਾਫ ਦੀ ਮੰਗ ਕੀਤੀ ਹੈ। ਇਸ ਮੌਕੇ ਲੜਕੀ ਦੇ ਭਰਾ ਨੇ ਦੱਸਿਆ ਕਿ ਉਹਨਾਂ ਦੀ ਹਸਪਤਾਲ ਚ ਵੀ ਕੋਈ ਸੁਣਵਾਈ ਨਹੀਂ ਹੋ ਰਹੀ ਹੈ। ਇਸ ਮੌਕੇ ਪੀੜਿਤ ਪਰਿਵਾਰ ਨੇ ਇੰਸਾਫ ਦੀ ਮੰਗ ਕੀਤੀ ਹੈ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਰਾਜਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਇਕ ਲੜਕੀ ਹਸਪਤਾਲ ਬਬਰੀ ਚ ਦਾਖਿਲ ਹੈ। ਜਿਸ ਦੇ ਸੰਬੰਧ ਚ ਮਹਿਲਾ ਪੁਲਿਸ ਮੁਲਾਜ਼ਮ ਨੇ ਬਿਆਨ ਲਏ ਤਾਂ ਉਸਨੇ ਦੱਸਿਆ ਕਿ ਉਹ ਪਾਰਲਰ ਦਾ ਕੰਮ ਕਰਦੀ ਹੈ। ਉਸ ਦੇ ਪਿੰਡ ਦਾ ਹੀ ਇਕ ਲੜਕਾ ਉਸਨੂੰ ਨੂੰ ਮੋਟਰਸਾਈਕਲ ਤੇ ਬਿਠਾ ਕੇ ਲੈ ਗਿਆ l
ਜਿਸ ਨੇ ਉਸ ਨਾਲ ਜਬਰਦਸਤੀ ਸਰੀਰਕ ਸਬੰਧ ਬਣਾਏ । ਪੁਲਿਸ ਨੇ ਲੜਕੀ ਦੇ ਬਿਆਨਾਂ ਦੇ ਆਧਾਰ ਤੇ ਆਰੋਪੀ ਲੜਕੇ ਖਿਲਾਫ਼ ਮਾਮਲਾ ਦਰਜ ਕਰ ਗ੍ਰਿਫ਼ਤਾਰ ਕਰ ਲਿਆ ਹੈ ।