ਦੀਨਾਨਗਰ (ਰਾਜੇਸ਼ ਅਲੂਣਾ), 11 ਮਈ 2022
ਦੀਨਾਨਗਰ ਦੇ ਪਿੰਡ ਸੈਨਪੂਰ ਵਿੱਚ ਇਕ ਨੌਜਵਾਨ ਨੇ ਜੇਲ੍ਹ ਵਿਚੋਂ ਜਮਾਨਤ ਤੋਂ ਬਾਹਰ ਆਕੇ ਆਪਣੀ ਪ੍ਰੇਮਿਕਾ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ l ਕਿਉਂਕਿ ਉਸਦੀ ਪ੍ਰੇਮਿਕਾ ਪੁੱਜਾ ਨੇ ਉਸ ਨਾਲ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿਤਾ ਸੀ l
ਇਸ ਲਈ ਨੌਜਵਾਨ ਆਪਣੇ ਇਕ ਦੋਸਤ ਨਾਲ ਮਿਲ ਕੇ ਘਰ ਵਿਚ ਦਾਖਿਲ ਹੋਇਆ ਅਤੇ ਆਪਣੀ ਪ੍ਰੇਮਿਕਾ ਦਾ ਕਤਲ ਕਰ ਮੌਕੇ ਤੋਂ ਫਰਾਰ ਹੋ ਗਿਆ ਮੌਕੇ ਤੇ ਪਹੁੰਚੀ ਪੁਲਿਸ਼ ਨੇ ਮ੍ਰਿਤਕ ਦੇਹ ਨੂੰ ਕਬਜੇ ਵਿਚ ਲੈਕੇ ਜਾਂਚ ਸ਼ੁਰੂ ਕਰ ਦਿਤੀ ਹੈ l
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਲੜਕੀ ਦੀ ਭੈਣ ਰਜਨੀ ਬਾਲਾ ਨੇ ਦੱਸਿਆ ਕਿ ਉਸਦੇ ਜੀਜੇ ਦੇ ਭਰਾ ਰਾਹੁਲ ਦੀ ਉਸ ਦੀ ਭੈਣ ਪੁੱਜਾ ਦੇ ਨਾਲ ਸੰਬੰਧ ਸਨ ਪਰ ਰਾਹੁਲ ਇਕ ਕ੍ਰਿਮੀਨਲ ਲੜਕਾ ਸੀ l
ਜਿਸ ਉਪਰ 307 ਦਾ ਅਪਰਾਧਿਕ ਮਾਮਲਾ ਦਰਜ ਹੋਣ ਕਰਕੇ ਇਹ ਜੇਲ੍ਹ ਵਿੱਚ ਚਲਾ ਗਿਆ ਅਤੇ ਕੁੱਝ ਦਿਨ ਪਹਿਲਾਂ ਹੀ ਇਹ ਜੇਲ੍ਹ ਵਿਚੋਂ ਜਮਾਨਤ ਤੇ ਬਾਹਰ ਆਇਆ ਸੀ ਅਤੇ ਉਸਦੀ ਭੈਣ ਨੂੰ ਵਿਆਹ ਲਈ ਮਜਬੂਰ ਕਰ ਰਿਹਾ ਸੀ l
ਜਦੋਂ ਉਸ ਨੇ ਵਿਆਹ ਤੋਂ ਮਨ੍ਹਾ ਕਰ ਦਿੱਤਾ ਤਾਂ ਇਸ ਨੇ ਆਪਣੇ ਇੱਕ ਦੋਸਤ ਨਾਲ ਮਿਲ ਕੇ ਘਰ ਵਿੱਚ ਦਾਖ਼ਲ ਹੋ ਕੇ ਉਸ ਦਾ ਕਤਲ ਕਰ ਦਿੱਤਾ ਉਨ੍ਹਾਂ ਮੰਗ ਕੀਤੀ ਹੈ ਕਿ ਪੁਲਸ ਪ੍ਰਸ਼ਾਸਨ ਇਸ ਵਿਅਕਤੀ ਦੇ ਉੱਪਰ ਸਖ਼ਤ ਤੋਂ ਸਖ਼ਤ ਕਾਰਵਾਈ ਕਰੇ l
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਦੀਨਾਨਗਰ ਦੇ ਐਸਐਚਓ ਕਪਿਲ ਕੌਸ਼ਲ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਸੈਨਪੁਰ ਵਿੱਚ ਇੱਕ ਲੜਕੀ ਦਾ ਕਤਲ ਹੋਇਆ ਹੈlਇਸ ਮਾਮਲੇ ਵਿੱਚ ਮ੍ਰਿਤਕ ਲੜਕੀ ਦੇ ਭੈਣ ਦੇ ਬਿਆਨ ਦਰਜ ਕਰ ਲਏ ਗਏ ਹਨ l
ਉਨ੍ਹਾਂ ਦਸਿਆ ਕਿ ਮ੍ਰਿਤਕ ਲੜਕੀ ਦੀ ਭੈਣ ਦਾ ਕਹਿਣਾ ਹੈ ਕਿ ਰਾਹੁਲ ਨਾਮ ਦੇ ਲੜਕੇ ਰਾਹੁਲ ਨਾਲ ਉਸ ਦੀ ਭੈਣ ਦੇ ਸੰਬੰਧ ਸਨ ਅਤੇ ਇਹ ਲੜਕਾ ਉਸ ਦੀ ਭੈਣ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ l
ਜਦੋਂ ਉਸ ਨੇ ਵਿਆਹ ਕਰਨ ਤੋਂ ਮਨ੍ਹਾ ਕਰ ਦਿੱਤਾ ਤਾਂ ਇਸ ਨੇ ਉਸ ਦਾ ਗਲਾ ਘੁੱਟ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ lਉਨ੍ਹਾਂ ਕਿਹਾ ਕਿ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਅਗਲੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਗਿਰਫ਼ਤਾਰ ਕੀਤਾ ਜਾਵੇਗਾ l