ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ),2 ਮਈ 2022
ਕਵੀ ਕੁਮਾਰ ਵਿਸ਼ਵਾਸ ਨੂੰ ਰਾਹਤ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਉਨ੍ਹਾਂ ਨੂੰ ਇਹ ਰਾਹਤ ਅੰਤਰਿਮ ਆਧਾਰ ‘ਤੇ ਦਿੱਤੀ ਗਈ ਹੈ, ਕੇਸ ਨੂੰ ਖਾਰਜ ਕਰਨ ਦੀ ਸੁਣਵਾਈ ਜਾਰੀ ਰਹੇਗੀ।
ਇਹ ਖ਼ਬਰ ਵੀ ਪੜੋ੍:ਦੇਸ਼ ‘ਚ ਫਿਰ ਵਧੇ ਕੋਰੋਨਾ ਦੇ ਮਾਮਲੇ, ਜਾਣੋ ਅੱਜ ਦੇ ਤਾਜ਼ਾ…
ਧਿਆਨ ਯੋਗ ਹੈ ਕਿ ਚੋਣਾਂ ਤੋਂ ਪਹਿਲਾਂ ਕੁਮਾਰ ਵਿਸ਼ਵਾਸ ਨੇ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਬਿਆਨ ਦੇ ਕੇ ਕੇਜਰੀਵਾਲ ਦੀ ਪੋਲ ਖੋਲ੍ਹਣ ਦਾ ਦਾਅਵਾ ਕੀਤਾ ਸੀ ਅਤੇ ਉਨ੍ਹਾਂ ‘ਤੇ ਗੰਭੀਰ ਦੋਸ਼ ਲਗਾਏ ਸਨ।
ਇਹ ਖ਼ਬਰ ਵੀ ਪੜੋ੍: ਕਿਲੋ ਅਫੀਮ ਤੇ 35 ਕਿਲੋ ਭੁੱਕੀ ਸਮੇਤ ਤਿੰਨ ਵਿਅਕਤੀ ਕਾਬੂ
ਇਸ ਬਿਆਨ ਦੇ ਸਬੰਧ ਵਿੱਚ ਰੋਪੜ ਵਿੱਚ ‘ਆਪ’ ਦੇ ਇੱਕ ਸਮਰਥਕ ਵੱਲੋਂ ਕੁਮਾਰ ਵਿਸ਼ਵਾਸ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਸੀ ਅਤੇ ਇਸੇ ਸ਼ਿਕਾਇਤ ਦੇ ਆਧਾਰ ’ਤੇ ਐਫ.ਆਈ.ਆਰ. ਨੂੰ ਰੱਦ ਕਰਨ ਦੀ ਪਟੀਸ਼ਨ ਕੁਮਾਰ ਵਿਸ਼ਵਾਸ ਨੇ ਹਾਈ ਕੋਰਟ ਵਿੱਚ ਦਾਇਰ ਕੀਤੀ ਸੀ।