ਗੁਰਮਤਿ ਸਿਖਲਾਈ ਕੈਂਪ ਦੀ ਸਮਾਪਤੀ ਸਮੇਂ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿਖੇ ਗੁਰਮਤਿ ਸਮਾਗਮ ਆਯੋਜਤ

Must Read

ਅੱਜ ਹੈ ਵਿਸ਼ਵ ਸਾਈਕਲ ਦਿਵਸ, ਜਾਣੋ ਕਦੋਂ ਹੋਈ ਸੀ ਸ਼ੁਰੂਆਤ ਤੇ ਕੀ ਹੈ ਮਹੱਤਤਾ

ਮੋਹਾਲੀ (ਬਿਊਰੋ ਰਿਪੋਰਟ), 3 ਜੂਨ 2023 ਵਿਸ਼ਵ ਸਾਈਕਲ ਦਿਵਸ ਹਰ ਸਾਲ 3 ਜੂਨ ਨੂੰ ਮਨਾਇਆ ਜਾਂਦਾ ਹੈ। ਇਸ ਨੂੰ ਬਣਾਉਣ...

ਓਡੀਸ਼ਾ ਰੇਲ ਹਾਦਸੇ ‘ਤੇ ਇਕ ਦਿਨ ਦਾ ਸਰਕਾਰੀ ਸੋਗ ਦਾ ਐਲਾਨ, ਨਹੀਂ ਮਨਾਇਆ ਜਾਵੇਗਾ ਕੋਈ ਸਮਾਗਮ

ਉੜੀਸਾ (ਬਿਊਰੋ ਰਿਪੋਰਟ), 3 ਜੂਨ 2023 ਓਡੀਸ਼ਾ ਸਰਕਾਰ ਨੇ ਬਾਲਾਸੋਰ ਵਿੱਚ ਹੋਏ ਭਿਆਨਕ ਰੇਲ ਹਾਦਸੇ ਦੇ ਮੱਦੇਨਜ਼ਰ ਸ਼ਨੀਵਾਰ (3 ਜੂਨ)...

ਓਡੀਸ਼ਾ ‘ਚ ਭਿਆਨਕ ਰੇਲ ਹਾਦਸਾ: 233 ਯਾਤਰੀਆਂ ਦੀ ਮੌਤ; ਜਾਣੋ ਹੁਣ ਤੱਕ ਕੀ ਹੋਇਆ ?

ਉੜੀਸਾ (ਬਿਊਰੋ ਰਿਪੋਰਟ), 3 ਜੂਨ 2023 ਉੜੀਸਾ ਦੇ ਬਾਲਾਸੋਰ 'ਚ ਦੋ ਯਾਤਰੀ ਟਰੇਨਾਂ ਅਤੇ ਇਕ ਮਾਲ ਟਰੇਨ ਦੀ ਟੱਕਰ ਤੋਂ...

ਅੰਮ੍ਰਿਤਸਰ, 8 ਜੂਨ 2022

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਗੁਰਮਤਿ ਸਿਖਲਾਈ ਕੈਂਪ ਲਗਾ ਕੇ ਬੱਚਿਆਂ, ਨੌਜਵਾਨਾਂ ਅਤੇ ਸੰਗਤਾਂ ਨੂੰ ਗੁਰਬਾਣੀ, ਸਿੱਖ ਇਤਿਹਾਸ ਤੇ ਰਹਿਤ ਮਰਿਯਾਦਾ ਦੀ ਜਾਣਕਾਰੀ ਦਿੱਤੀ ਜਾਂਦੀ ਹੈ। ਇਸੇ ਤਹਿਤ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਹੇਠ ਚੱਲਦੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਸ੍ਰੀ ਅੰਮ੍ਰਿਤਸਰ ਦੇ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ ਦੇ ਸਹਿਯੋਗ ਨਾਲ ਹਲਕਾ ਅਟਾਰੀ ਦੇ 17 ਪਿੰਡਾਂ ਵਿਚ ਗੁਰਮਤਿ ਸਿਖਲਾਈ ਕੈਂਪ ਲਗਾਏ ਗਏ।

ਇਨ੍ਹਾਂ 18 ਰੋਜ਼ਾ ਗੁਰਮਤਿ ਸਿਖਲਾਈ ਕੈਂਪ ਵਿਚ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬੱਚਿਆਂ ਅਤੇ ਸੰਗਤਾਂ ਨੂੰ ਗੁਰਬਾਣੀ ਸੰਥਿਆ, ਸਿੱਖ ਇਤਿਹਾਸ, ਰਹਿਤ ਮਰਿਯਾਦਾ, ਕੀਰਤਨ, ਤਬਲਾ ਦੀ ਜਾਣਕਾਰੀ ਦੇਣ ਦੇ ਨਾਲ-ਨਾਲ ਦਸਤਾਰ ਅਤੇ ਗਤਕੇ ਦੀ ਸਿਖਲਾਈ ਵੀ ਦਿੱਤੀ।

ਇਸ ਦੌਰਾਨ ਜਿਥੇ ਗੁਰਦੁਆਰਾ ਸਾਹਿਬ ਵਿਚ ਗੁਰਮਤਿ ਦੀਆਂ ਕਲਾਸਾਂ ਲਗਾਈਆਂ ਗਈਆਂ, ਉਥੇ ਸਕੂਲਾਂ ਵਿਚ ਬੱਚਿਆਂ ਨੂੰ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਦੀ ਜਾਣਕਾਰੀ ਦਿੱਤੀ। ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਨੇ ਪਿੰਡਾਂ ਅੰਦਰ ਘਰ-ਘਰ ਜਾ ਕੇ ਵੀ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਨਾ ਕੀਤੀ ਅਤੇ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਤ ਧਾਰਮਿਕ ਪੁਸਤਕਾਂ ਵੀ ਵੰਡੀਆਂ।

ਇਨ੍ਹਾਂ ਕੈਂਪਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਪਿੰਡ ਪੱਧਰ ’ਤੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਤੇ ਲਿਖਤੀ ਪ੍ਰੀਖਿਆ ਵੀ ਲਈ ਗਈ। ਇਸ ਦੌਰਾਨ 100 ਦੇ ਕਰੀਬ ਬੱਚਿਆਂ ਅਤੇ ਨੌਜਵਾਨਾਂ ਨੇ ਸਾਬਤ ਸੂਰਤ ਹੋਣ ਦਾ ਪ੍ਰਣ ਕੀਤਾ।

ਗੁਰਮਤਿ ਕੈਂਪ ਦੀ ਸਮਾਪਤੀ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੇ ਕੱਲ੍ਹ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਪ੍ਰਿੰਸੀਪਲ ਬੀਬੀ ਮਨਜੀਤ ਕੌਰ ਸਮੇਤ ਪ੍ਰਮੁੱਖ ਸਖਸ਼ੀਅਤਾਂ ਨੇ ਹਾਜ਼ਰੀ ਭਰੀ ਅਤੇ ਗੁਰਮਤਿ ਸਿਖਲਾਈ ਕੈਂਪ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ।

ਇਸ ਮੌਕੇ ਕਰਵਾਏ ਗਏ ਅੰਮ੍ਰਿਤ ਸੰਚਾਰ ਸਮੇਂ 100 ਦੇ ਕਰੀਬ ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਇਸ ਮੌਕੇ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ, ਪ੍ਰੋ. ਅਮਰਜੀਤ ਕੌਰ, ਪ੍ਰੋ. ਰਵੇਲ ਸਿੰਘ, ਪ੍ਰੋ. ਕੁਲਰਾਜ ਸਿੰਘ, ਭਾਈ ਦਿਲਪ੍ਰੀਤ ਸਿੰਘ, ਪ੍ਰਚਾਰਕ ਭਾਈ ਅਮਰ ਸਿੰਘ, ਭਾਈ ਇੰਦਰਜੀਤ ਸਿੰਘ, ਢਾਡੀ ਭਾਈ ਗੁਰਪ੍ਰੀਤ ਸਿੰਘ, ਭਾਈ ਬਲਦੇਵ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।

 

LEAVE A REPLY

Please enter your comment!
Please enter your name here

Latest News

ਅੱਜ ਹੈ ਵਿਸ਼ਵ ਸਾਈਕਲ ਦਿਵਸ, ਜਾਣੋ ਕਦੋਂ ਹੋਈ ਸੀ ਸ਼ੁਰੂਆਤ ਤੇ ਕੀ ਹੈ ਮਹੱਤਤਾ

ਮੋਹਾਲੀ (ਬਿਊਰੋ ਰਿਪੋਰਟ), 3 ਜੂਨ 2023 ਵਿਸ਼ਵ ਸਾਈਕਲ ਦਿਵਸ ਹਰ ਸਾਲ 3 ਜੂਨ ਨੂੰ ਮਨਾਇਆ ਜਾਂਦਾ ਹੈ। ਇਸ ਨੂੰ ਬਣਾਉਣ...

ਓਡੀਸ਼ਾ ਰੇਲ ਹਾਦਸੇ ‘ਤੇ ਇਕ ਦਿਨ ਦਾ ਸਰਕਾਰੀ ਸੋਗ ਦਾ ਐਲਾਨ, ਨਹੀਂ ਮਨਾਇਆ ਜਾਵੇਗਾ ਕੋਈ ਸਮਾਗਮ

ਉੜੀਸਾ (ਬਿਊਰੋ ਰਿਪੋਰਟ), 3 ਜੂਨ 2023 ਓਡੀਸ਼ਾ ਸਰਕਾਰ ਨੇ ਬਾਲਾਸੋਰ ਵਿੱਚ ਹੋਏ ਭਿਆਨਕ ਰੇਲ ਹਾਦਸੇ ਦੇ ਮੱਦੇਨਜ਼ਰ ਸ਼ਨੀਵਾਰ (3 ਜੂਨ) ਨੂੰ ਇੱਕ ਦਿਨ ਦੇ ਸੋਗ...

ਓਡੀਸ਼ਾ ‘ਚ ਭਿਆਨਕ ਰੇਲ ਹਾਦਸਾ: 233 ਯਾਤਰੀਆਂ ਦੀ ਮੌਤ; ਜਾਣੋ ਹੁਣ ਤੱਕ ਕੀ ਹੋਇਆ ?

ਉੜੀਸਾ (ਬਿਊਰੋ ਰਿਪੋਰਟ), 3 ਜੂਨ 2023 ਉੜੀਸਾ ਦੇ ਬਾਲਾਸੋਰ 'ਚ ਦੋ ਯਾਤਰੀ ਟਰੇਨਾਂ ਅਤੇ ਇਕ ਮਾਲ ਟਰੇਨ ਦੀ ਟੱਕਰ ਤੋਂ ਬਾਅਦ ਹਾਦਸੇ 'ਚ ਮਰਨ ਵਾਲਿਆਂ...

ਲਗਾਤਾਰ ਪਏ ਮੀਂਹ ਕਾਰਨ ਇੱਕ ਗਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ

ਮੁਕੇਰੀਆਂ (ਦੀਪਕ ਅਗਨੀਹੋਤਰੀ), 1 ਜੂਨ 2023 ਹਲਕਾ-ਮੁਕੇਰੀਆਂ ਵਿਧਾਨ ਸਭਾ ਹਲਕੇ ਦੇ ਪਿੰਡ ਨੰਗਲ ਬੀਹਲਾਂ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਇੱਕ ਮਕਾਨ...

ਸੀਐੱਮ ਮਾਨ ਨੇ ਕੇਂਦਰ ਦੀ Z+ Security ਤੋਂ ਇਨਕਾਰ!ਜਾਣੋ ਵਜ੍ਹਾ

ਮੋਹਾਲੀ (ਬਿਊਰੋ ਰਿਪੋਰਟ), 1 ਜੂਨ 2023 ਕੇਂਦਰ ਦੀ ਜੈੱਡ + ਸਕਿਊਰਿਟੀ ਦੀ ਲੋੜ ਨਹੀਂ ।ਮੇਰੇ ਸੁਰੱਖਿਆ ਲਈ ਪੰਜਾਬ ਪੁਲਿਸ ਹੀ ਕਾਫੀ ਹੈ। ਤਾਂ ਪੰਜਾਬ ਦੇ...

More Articles Like This