ਸ਼੍ਰੀ ਫਤਿਹਗੜ੍ਹ ਸਾਹਿਬ (ਜਗਦੇਵ ਸਿੰਘ), 30 ਅਕਤੂਬਰ 2022
ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਜੋਤੀ ਜੋਤ ਦਿਹਾੜਾ ਅਤੇ ਜਾਗਤ ਜੋਤਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਗੁਰਤਾ ਗੱਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਜਥਾ ਰੰਧਾਵਾ ਦੇ ਮੁਖੀ ਪੰਥ ਪ੍ਰਸਿੱਧ ਵਿਦਵਾਨ ਮਹਾਂਪੁਰਖ ਸੰਤ ਗਿਆਨੀ ਹਰੀ ਸਿੰਘ ਰੰਧਾਵੇ ਵਾਲਿਆਂ ਦੀ ਅਗਵਾਈ ਹੇਠ ਸ਼ਹੀਦਾਂ ਦੀ ਪਾਵਨ ਧਰਤੀ ਜੱਥਾ ਰੰਧਾਵਾ ਦੇ ਮੁੱਖ ਅਸਥਾਨ ਫ਼ਤਹਿਗੜ੍ਹ ਸਾਹਿਬ ਬਹੁਤ ਹੀ ਸ਼ਰਧਾ ਪੁਰਬ ਮਨਾਇਆ ਗਿਆ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਕਿਹਾ ਕਿ ਖ਼ਾਲਸਾ ਪੰਥ ਦੇ ਸਿਰਜਣਹਾਰ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਪੰਥ ਤੇ ਮਨੁੱਖਤਾ ਦੀ ਰਾਖੀ ਲਈ ਆਪਣਾ ਪਰਿਵਾਰ ਤੱਕ ਵਾਰ ਦਿੱਤਾ ਸੀ ਤੇ ਸਬਰ, ਸਿਦਕ ਤੇ ਸੂਰਬੀਰਤਾ ਜਿਹੇ ਗੁਣਾਂ ਨਾਲ ਭਰਪੂਰ ਗੁਰੂ ਸਾਹਿਬ ਜੀ ਦੀ ਸ਼ਖ਼ਸੀਅਤ ਇਸ ਸੰਸਾਰ ‘ਚ ਵਸਦੀ ਕੁੱਲ ਮਨੁੱਖਤਾ ਲਈ ਇੱਕ ਚਾਨਣ ਮੁਨਾਰਾ ਹੈ।