ਅੰਮ੍ਰਿਤਸਰ (ਮਨਜਿੰਦਰ ਸਿੰਘ), 28 ਅਪ੍ਰੈਲ 2022
ਸਾਂਸਦ ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ। ਇਸ ਮੌਕੇ ਉਹਨਾਂ ਨੇ ਜਿੱਥੇ ਸਰਬਤ ਦੇ ਭਲੇ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਉਥੇ ਹੀ ਪਵਿੱਤਰ ਗੁਰਬਾਣੀ ਅਤੇ ਕੀਰਤਨ ਦਾ ਆਨੰਦ ਮਾਣਿਆ।ਹਰਸਿਮਰਤ ਕੌਰ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਵੀ ਨਤਮਸਤਕ ਹੋਏ
ਇਹ ਖ਼ਬਰ ਵੀ ਪੜ੍ਹੋ: ਚਚੇਰੇ ਭਰਾ ਵੱਲੋਂ ਗੋਲੀਆਂ ਮਾਰ ਕੀਤਾ ਗਿਆ ਭਰਾ ਦਾ ਕਤਲ
ਇਸ ਮੌਕੇ ਜਦੋਂ ਪੱਤਰਕਾਰਾਂ ਨੇ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਪੱਤਰਕਾਰਾਂ ਨੇ ਪੰਜਾਬ ਦੇ ਅਹਿਮ ਮੁੱਦਿਆਂ ‘ਤੇ ਗੱੋਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਬਿਨ੍ਹਾਂ ਕੁਝ ਬੋਲੇ ਹੀ ਚਲੇ ਗਏ।