ਗਿੱਦੜਬਾਹਾ (ਤਰਸੇਮ ਢੁੱਡੀ), 19 ਅਪ੍ਰੈਲ 2022
ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਅਧੀਨ ਬਲਾਕ ਪੱਧਰੀ ਸਿਹਤ ਮੇਲਾ ਲਗਵਾਇਆ ਗਿਆ ਜਿਸ ਤਹਿਤ ਅੱਜ ਸੀ ਐੱਚ ਸੀ ਦੋਦਾ ਵਿਖੇ ਬਲਾਕ ਪੱਧਰੀ ਸਿਹਤ ਮੇਲਾ ਕਰਵਾਇਆ ਗਿਆ l
ਜਿਸ ਵਿੱਚ ਸ੍ਰੀ ਮੁਹੰਮਦ ਸਦੀਕ ਮੈਂਬਰ ਪਾਰਲੀਮੈਂਟ ਫਰੀਦਕੋਟ ਮੁੱਖ ਮਹਿਮਾਨ ਵਜੋਂ ਪਹੁੰਚੇ ਅਤੇ ਇਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਵਨੀਤ ਕੁਮਾਰ ਏਡੀਸੀ ਰਾਜਦੀਪ ਕੌਰ ਅਤੇ ਸਿਵਲ ਸਰਜਨ ਡਾ ਰੰਜੂ ਸਿੰਗਲਾ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਮੇਲੇ ਦਾ ਉਦਘਾਟਨ ਕੀਤਾ l
ਇਸ ਸਿਹਤ ਮੇਲੇ ਵਿੱਚ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਇਸ ਸਮੇਂ ਤੰਦਰੁਸਤ ਰਹਿਣ ਦੇ ਨੁਕਤੇ ਵੀ ਦੱਸੇ ਗਏ ਨਾਲ ਹੀ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ l ਸਿਹਤ ਸਹੂਲਤਾਂ ਅਤੇ ਸਿਹਤ ਸਕੀਮਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ ਇਸ ਮੇਲੇ ਵਿੱਚ ਕਰੀਬ ਅੱਠ ਸੌ ਤੋਂ ਵੱਧ ਲੋਕਾਂ ਨੇ ਹਿੱਸਾ ਲਿਆ ਅਤੇ ਸਿਹਤ ਸੇਵਾਵਾਂ ਦਾ ਲਾਭ ਉਠਾ l
ਇਸ ਮੌਕੇ ਫਰੀ ਚੈੱਕਅੱਪ ਅਤੇ ਲੈਬ ਦੇ ਟੈਸਟ ਫਰੀ ਐਕਸਰੇ ਤੇ ਮੌਕੇ ਤੇ ਦਵਾਈਆਂ ਵੀ ਮੁਫਤ ਦਿੱਤੀਆਂ ਗਈਆਂ ਇਸ ਸਮੇਂ ਕੋਰੂਨਾ ਵੈਕਸੀਨ ਬਾਰੇ ਜਾਗਰੂਕ ਕਰਨ ਲਈ ਸ਼ਾਰਡ ਸੁਸਾਇਟੀ ਵੱਲੋਂ ਨਾਟਕ ਵੀ ਖੇਡਿਆ ਗਿਆ ਤੇ ਖੂਨਦਾਨ ਕੈਂਪ ਵੀ ਲੈ ਗਿਆ ਤੇ ਇਸ ਸਮੇਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਵੀ ਬਣਾਏ ਗਏ l
ਇਸ ਸਮੇਂ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਨੇ ਕਿਹਾ ਕਿ ਇਸ ਸਿਹਤ ਮਿਲਣ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਉਠਾਉਣਾ ਚਾਹੀਦਾ ਹੈ ਅਤੇ ਡਾਕਟਰਾਂ ਦੀ ਵੱਡੀ ਘਾਟ ਨੂੰ ਮਹਿਸੂਸ ਕਰਦਿਆਂ ਕਿਹਾ ਕਿ ਸਰਕਾਰ ਲਗਾਤਾਰ ਇਸ ਮਿਸ਼ਨ ਤੇ ਲੱਗੀ ਹੋਈ ਹੈ ਜਲਦੀ ਹੀ ਡਾਕਟਰ ਹੈ ਪੂਰੇ ਕੀਤੇ ਜਾਣਗੇ l
ਇਸ ਸਮੇਂ ਡਿਪਟੀ ਕਮਿਸ਼ਨਰ ਸ਼੍ਰੀ ਵਨੀਤ ਕੁਮਾਰ ਨੇ ਕਿਹਾ ਕਿ ਅੱਜ ਦੇ ਇਸ ਸਿਹਤ ਮੇਲੇ ਵਿੱਚ ਲੋਕ ਬੜੇ ਵੱਡੇ ਉਤਸ਼ਾਹ ਨਾਲ ਪਹੁੰਚੇ ਹਨ ਸਾਨੂੰ ਸਾਰਿਆਂ ਨੂੰ ਇਨ੍ਹਾਂ ਸਿਹਤ ਮੇਲਿਆਂ ਦਾ ਲਾਭ ਉਠਾਉਣਾ ਚਾਹੀਦਾ ਹੈ ਅਤੇ ਇਨ੍ਹਾਂ ਸਿਹਤ ਮੇਲਿਆਂ ਵਿੱਚ ਪਹੁੰਚ ਕੇ ਆਪਣੀ ਸਿਹਤ ਸੰਬੰਧੀ ਜਾਣਕਾਰੀ ਹਾਸਲ ਕਰਨੀ ਚਾਹੀਦੀ ਹੈ l