ਹੁਸ਼ਿਆਰਪੁਰ,27 ਜਨਵਰੀ (ਸਕਾਈ ਨਿਊਜ਼ ਬਿਊਰੋ)
ਹੁਸ਼ਿਆਰਪੁਰ ਦੇ ਹਿਮਾਚਲ ਹੱਦ ‘ਤੇ ਮੌਜੂਦ ਪਿੰਡ ਨਾਰੀ ਦੇ ਇਕ ਨੌਜਵਾਨ ਨੇ ਚੋਰੀ ਦੇ ਦੋਸ਼ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰ ਖਾ ਲਈ ਜਿਸ ਕਾਰਣ ਉਸ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਤੋਂ ਪਤਾ ਲੱਗਿਆ ਕਿ ਪਿੰਡ ਦੇ ਇਕ ਨੌਜਵਾਨ ਪ੍ਰਦੀਪ ਕੁਮਾਰ ਦੇ ਘਰ ਕੁਝ ਦਿਨ ਪਹਿਲਾਂ ਚੋਰੀ ਹੋਈ ਸੀ,
ਜਿਸ ’ਤੇ ਉਸ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਪਿੰਡ ਦੇ ਹੀ ਇਕ ਨੌਜਵਾਨ ਜਸਵਿੰਦਰ ਸਿੰਘ ਉੱਤੇ ਸ਼ੱਕ ਕੀਤਾ ਸੀ। ਜਿਸ ’ਤੇ ਪੁਲਸ ਨੇ ਜਸਵਿੰਦਰ ਸਿੰਘ ਨੂੰ ਥਾਣੇ ਬੁਲਾਇਆ ਅਤੇ ਪੁੱਛਗਿੱਛ ਦੇ ਬਾਅਦ ਉਸ ਨੂੰ ਛੱਡ ਦਿੱਤਾ। ਇਸ ਉਪਰੰਤ ਪਿੰਡ ਵਿਚ ਚੋਰੀ ਦੇ ਮਾਮਲੇ ਨੂੰ ਲੈ ਕੇ ਪੰਚਾਇਤ ਹੋਈ ਅਤੇ ਉਸ ਦੇ ਬਾਅਦ ਜਸਵਿੰਦਰ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ।
ਦੀਪ ਸਿੱਧੂ BJP ਦਾ ਸੱਪ-ਸੋਨੀਆ ਮਾਨ, ਪੋਸਟ ਵਾਇਰਲ
ਜ਼ਹਿਰੀਲੀ ਚੀਜ਼ ਖਾਣ ਦੇ ਬਾਅਦ ਉਸ ਨੂੰ ਹਾਲਤ ਗੰਭੀਰ ਹੋਣ ’ਤੇ ਚੰਡੀਗੜ੍ਹ ਲਿਜਾਂਦੇ ਸਮੇਂ ਰਸਤੇ ਵਿਚ ਉਸ ਨੇ ਦਮ ਤੋੜ ਦਿੱਤਾ।
ਕੰਗਨਾ ਰਣੌਤ ਨੇ ਦਿਲਜੀਤ ‘ਤੇ ਇੱਕ ਵਾਰ ਟਵੀਟ ਕਰਕੇ ਕੱਢੀ ਭੜਾਸ
ਪੁਲਸ ਨੇ ਪੋਸਟਮਾਰਟਮ ਦੇ ਬਾਅਦ ਲਾਸ਼ ਮ੍ਰਿਤਕ ਦੇ ਪਰਿਵਾਰ ਨੂੰ ਸੌਂਪ ਦਿੱਤੀ। ਇਸ ਸਬੰਧ ਵਿਚ ਪੁਲਸ ਨੇ ਪ੍ਰਦੀਪ ਕੁਮਾਰ ਦੇ ਖ਼ਿਲਾਫ਼ ਧਾਰਾ 306 ਦੇ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਹਿੰਸਾ ਤੋਂ ਬਾਅਦ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਸਾਰੇ ਐਂਟਰੀ-ਐਗਜ਼ਿਟ ਗੇਟ ਬੰਦ