ਹੁਸ਼ਿਆਰਪੁਰ (ਅਮਰੀਕ ਕੁਮਾਰ), 23 ਮਾਰਚ 2022
ਅੱਜ ਹੁਸ਼ਿਆਰਪੁਰ ਦੇ ਨਲੋਈਆਂ ਚੌਕ ‘ਚ ਮੁਹੱਲਾ ਵਾਸੀਆਂ ਵੱਲੋਂ ਬਣ ਰਹੇ ਨੈਸ਼ਨਲ ਹਾਈਵੇ ਦੀ ਢਿੱਲੀ ਕਾਰਗੁਜ਼ਾਰੀ ਨੂੰ ਲੈ ਕੇ ਚੱਕਾ ਜਾਮ ਕੀਤਾ l ਇਸ ਮੌਕੇ ਮੁਹੱਲੇ ਦੇ ਕੌਂਸਲਰ ਗੁਰਮੀਤ ਸਿੱਧੂ ਨੇ ਦੱਸਿਆ ਕਿ ਪਿਛਲੇ ਦੋ ਸਾਲ ਤੋਂ ਨੈਸ਼ਨਲ ਹਾਈਵੇ ਬਣ ਰਿਹਾ ਹੈ l
ਇਹ ਖ਼ਬਰ ਵੀ ਪੜ੍ਹੋ: ਸੀਐਮ ਭਗਵੰਤ ਮਾਨ ਵੱਲੋਂ ਐਂਟੀ-ਕੁਰੱਪਸ਼ਨ ਹੈਲਪਲਾਈਨ ਨੰਬਰ ਜਾਰੀ
ਜਦ ਕਿ ਪਿਛਲੇ ਇਕ ਸਾਲ ਤੋਂ ਇਸ ਦਾ ਕੰਮ ਰੁਕਿਆ ਪਿਆ ਹੈ l ਜਿਸ ਦੇ ਕਾਰਨ ਮੁਹੱਲਾ ਵਾਸੀਆਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ l
ਇਹ ਖ਼ਬਰ ਵੀ ਪੜ੍ਹੋ: ਪੀਐਮ ਮੋਦੀ ਅਤੇ ਸੀਐਮ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ,…
ਕਈ ਜਗ੍ਹਾ ਤੋਂ ਰੋਡ ਨੂੰ ਲੋਕਾਂ ਦੇ ਘਰਾਂ ਤੋਂ ਕਾਫੀ ਲੈਵਲ ਉੱਚਾ ਕਰ ਦਿੱਤਾ ਗਿਆ ਹੈ l ਇਸ ਸਬੰਧੀ ਕਈ ਵਾਰ ਪ੍ਰਸ਼ਾਸਨ ਦੇ ਧਿਆਨ ਚ ਵੀ ਦਿੱਤਾ ਗਿਆ l ਪਰ ਅੱਜ ਤਕ ਪ੍ਰਸ਼ਾਸਨ ਵੱਲੋਂ ਵੀ ਕੁਝ ਵੀ ਨਹੀਂ ਕੀਤਾ ਗਿਆ ਜਿਸ ਕਾਰਨ ਅੱਜ ਉਨ੍ਹਾਂ ਵੱਲੋਂ ਚੱਕਾ ਜਾਮ ਕੀਤਾ ਗਿਆ l