ਹੁਸ਼ਿਆਰਪੁਰ( ਅਮਰੀਕ ਕੁਮਾਰ), 22 ਮਈ 2022
ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਖਿਆਲਾ ਵਿੱਚ ਇੱਕ 6 ਸਾਲਾ ਬੱਚਾ ਖੇਤ ਵਿੱਚ 300 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗ ਗਿਆ, ਜਿਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਬੱਚਾ ਬੋਰਵੈੱਲ ਵਿੱਚ ਡਿੱਗ ਗਿਆ l
ਇਹ ਖ਼ਬਰ ਵੀ ਪੜ੍ਹੋ:ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪਹੁੰਚੇ ਪੀਟੀਆਈ ਅਧਿਆਪਕਾਂ ਅਤੇ…
ਪਰ ਜ਼ਿਲ੍ਹਾ ਅਧਿਕਾਰੀਆਂ ਦੇ ਨਾਲ-ਨਾਲ ਫੌਜ ਦੀ ਟੀਮ ਵੀ ਕੋਸ਼ਿਸ਼ ਕਰ ਰਹੀ ਹੈ। ਬੱਚੇ ਨੂੰ ਬਾਹਰ ਕੱਢਣ ਲਈ ਆਕਸੀਜਨ ਦਿੱਤੀ ਜਾ ਰਹੀ ਹੈ ਅਤੇ ਕੈਮਰੇ ਲਗਾ ਕੇ ਬੱਚੇ ਦੀ ਸਿਹਤ ਦਾ ਪਤਾ ਲਗਾਇਆ ਜਾ ਰਿਹਾ ਹੈ।ਲੋਕਾਂ ਵੱਲੋਂ ਰਿਤੀਕ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ ਕਿ ਮਾਸੂਮ ਬੱਚੇ ਦੀ ਜਾਨ ਬਚ ਜਾਵੇ l