ਦੀਨਾਨਗਰ (ਰਾਜੇਸ਼ ਅਲੂਣਾ), 14 ਅਪ੍ਰੈਲ 2022
ਹਲਕਾ ਦੀਨਾਨਗਰ ਦੀ ਦਾਣਾ ਮੰਡੀ ਅਵਾਂਖਾ ‘ਚ ਆਪ ਆਗੂ ਸ਼ਮਸ਼ੇਰ ਸਿੰਘ ਵਲੋਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਉਹਨਾਂ ਨਾਲ ਡੀ.ਐਫ.ਐਸ.ਸੀ ਗੁਰਦਾਸਪੁਰ ਸੁਖਜਿੰਦਰ ਸਿੰਘ ਅਤੇ ਸੈਕਟਰੀ ਮਾਰਕੀਟ ਕਮੇਟੀ ਓਮ ਪ੍ਰਕਾਸ਼ ਵੀ ਨਾਲ ਮਜੂਦ ਸਨ। ਇਸ ਮੌਕੇ ਸ਼ਮਸ਼ੇਰ ਸਿੰਘ ਨੇ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਤੇ ਖ਼ਰੀਦ ਏਜੰਸੀਆਂ, ਆੜ੍ਹਤੀਆਂ ਤੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ।
ਇਹ ਖ਼ਬਰ ਵੀ ਪੜ੍ਹੋ:ਮੁੱਖ ਮੰਤਰੀ ਮਾਨ ਦਾ ਵੱਡਾ ਐਲਾਨ, ਡਾ. ਅੰਬੇਡਕਰ ਜੀ ਦੇ ਨਾਂ…
ਵਿਓ : ਇਸ ਮੌਕੇ ਆਪ ਆਗੂ ਸ਼ਮਸ਼ੇਰ ਸਿੰਘ ਅਤੇ ਡੀ.ਐਫ.ਐਸ.ਸੀ ਗੁਰਦਾਸਪੁਰ ਸੁਖਜਿੰਦਰ ਸਿੰਘ ਨੇ ਪਤਰਕਾਰਾਂ ਨਾਲ ਗਲਬਾਤ ਕਰਦੇ ਕਿਹਾ ਕਿ ਹਲਕੇ ਦੀਨਾਨਗਰ ਦੀ ਦਾਣਾ ਮੰਡੀਆਂ ਚ ਕਣਕ ਦੀ ਖ਼ਰੀਦ ਸੁਚੱਜੇ ਪ੍ਰਬੰਧਾਂ ਨਾਲ ਹੋਵੇਗੀ ਤੇ ਕਿਸਾਨਾਂ ਨੂੰ ਮੰਡੀਆਂ ਅੰਦਰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ:ਕਰਿਸ਼ਮਾ ਕਪੂਰ ਨੇ ਸ਼ੇਅਰ ਕੀਤੀ ਰਣਬੀਰ-ਆਲੀਆ ਦੀ ਮਹਿੰਦੀ ਦੀ ਪਹਿਲੀ ਤਸਵੀਰ,…
ਅੱਜ ਦੀਨਾਨਗਰ ਦੀ ਦਾਣਾ ਮੰਡੀ ਅਵਾਂਖਾ ਚ ਖਰੀਦ ਸ਼ੁਰੂ ਕਰਵਾਈ ਗਈ ਤੇ ਕਿਹਾ ਕਿ ਕਿਸਾਨ ਮੰਡੀਆਂ ਚ ਸਾਫ ਸੁਥਰੀ ਲੈ ਕੇ ਆਉਣ ਤਾਂਕਿ ਉਹਨਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਦਸਿਆ ਕਿ ਮੰਡੀਆਂ ਚ ਇਕ ਇਕ ਦਾਣਾ ਮੰਡੀਆਂ ਚ ਕਿਸਾਨਾਂ ਦਾ ਚੁੱਕਿਆ ਜਾਵੇਗਾ।