ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 17 ਮਾਰਚ 2022
ਬੀਤੇ ਦਿਨ ਪੰਜਾਬ ਨੂੰ ਨਵਾਂ ਮੁੱਖ ਮੰਤਰੀ ਮਿਿਲਆ। ਖਟਕੜ ਕਲਾਂ ਵਿੱਚ ਸਹੁੰ ਚੁੱਕਣ ਤੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਚੰਡੀਗੜ੍ਹ ‘ਚ ਪੰਜਾਬ ਸਕੱਤਰੇਤ ਪਹੁੰਚੇ ।ਜਿੱਥੇ ਉਹਨਾਂ ਨੂੰ ਗਾਰਡ ਆਫ਼ ਆਨਰ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਦੌਰਾਨ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਪ੍ਰੋਟੈਮ ਸਪੀਕਰ ਨਿਯੁਕਤ ਕੀਤਾ ਗਿਆ ਹੈ।ਜਿੱਥੇ ਉਹਨਾਂ ਨੇ ਰਾਜ ਭਵਨ ਵਿੱਚ ਸਹੁੰ ਚੁੱਕੀ।ਦੱਸ ਦੇਈਏ ਕਿ ਇੰਦਰਬੀਰ ਸਿੰਘ ਨਿੱਝਰ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਹਨ।
ਸਹੁੰ ਚੁੱਕਣ ਤੋਂ ਬਾਅਦ ਹੀ ਭਗਵੰਤ ਮਾਨ ਨੇ ਚਾਰਜ ਸੰਭਾਲ ਲਿਆ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਸੈਸ਼ਨ ਬੁਲਾਇਆ ਹੈ ਅਤੇ ਇਹ 17, 21 ਅਤੇ 22 ਮਾਰ ਨੂੰ ਤਿੰਨ ਦਿਨ ਇਹ ਸੈਸ਼ਨ ਚਲੇਗਾ।