ਜਲੰਧਰ (ਪਰਮਜੀਤ ਸਿੰਘ),21 ਜੂਨ 2022
ਜਲੰਧਰ ਪੁਲਿਸ ਕਮਿਸ਼ਨਰੇਟ ਵੱਲੋਂ ਅੱਜ 8ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ ਜਿਸ ਵਿੱਚ ਜਲੰਧਰ ਪੁਲਿਸ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਸ਼ਹਿਰ ਦੇ ਸਮੂਹ ਲੋਕਾਂ ਨੂੰ ਰੋਜ਼ਾਨਾ ਯੋਗਾ ਕਰਨ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਦਾ ਸਰੀਰ ਤੰਦਰੁਸਤ ਰਹੇ |