ਅੰਮ੍ਰਿਤਸਰ (ਮਨਜਿੰਦਰ ਸਿੰਘ ਮਨੀ), 6 ਮਾਰਚ 2022
ਇਜ਼ਰਾਈਲ ਦੇ ਰਾਜਦੂਤ ਕੋਬੀ ਸ਼ੌਸ਼ਾਨੀ ਅੰਮ੍ਰਿਤਸਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏl ਜਿੱਥੇ ਉਨ੍ਹਾਂ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਬਚਪਨ ਦਾ ਸੁਪਨਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੀ ਜੋ ਅੱਜ ਪੂਰਾ ਹੋਇਆ ਹੈ ਅਤੇ ਉਹ ਹਮੇਸ਼ਾ ਰਹੇਗਾ। ਜਦਕਿ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਿੱਖ ਧਰਮ ਅਤੇ ਸ੍ਰੀ ਹਰਿਮੰਦਰ ਸਾਹਿਬ ਲਈ ਬਹੁਤ ਸ਼ਰਧਾ ਹੈ।