ਅੰਮ੍ਰਿਤਸਰ, 28 ਮਈ (ਸਕਾਈ ਨਿਊਜ਼ ਪੰਜਾਬ)
ਮਾਨ ਸਰਕਾਰ ਵੱਲੋਂ ਅੱਜ ਸਵੇਰੇ ਡੇਰੇ ਮੁੱਖੀਆਂ ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ ਲਈ ਗਈ।ਜਿਹਨਾਂ ਵਿੱਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਨਾਮ ਵੀ ਸ਼ਾਮਲ ਸੀ। ਹੁਣ ਇਹ ਗੱਲ ਸਾਹਮਣੇ ਆਈ ਹੈ ਕਿ ਸਰਕਾਰ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਦੀ ਸੁਰੱਖਿਆ ਮੁੜ ਬਹਾਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ । ਪਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰੀ ਸੁਰੱਖਿਆ ਲੈਣ ਤੋਂ ਹੁਣ ਇਨਕਾਰ ਕਰ ਦਿੱਤਾ ਹੈ।