ਚੰਡੀਗੜ੍ਹ,2 ਫਰਵਰੀ (ਸਕਾਈ ਨਿਊਜ਼ ਬਿਊਰੋ)
ਦਿੱਲੀ ਵਿੱਚ ਗਣੰਤਤਰ ਦਿਵਸ ਮੌਕੇ ਹੋਈ ਹਿੱਸਾ ਅਤੇ ਲਾਲ ਕਿਲ੍ਹੇ ਕਾਂਡ ਦੇ ਆਰੋਪ ਪੰਜਾਬੀ ਗਾਇਕ ਦੀਪ ਸਿੱਧੂ ਅਤੇ ਸਮਾਜ ਸੇਵੀ ਲੱਖਾ ਸਿਧਾਣਾ ਤੇ ਲਗਾਏ ਜਾ ਰਹੇ ਹਨ ।
ਦੀਪ ਸਿੱਧੂ ਨੂੰ ਲਾਲ ਕਿਲ੍ਹੇ ਤੇ ਕੇਸਰੀ ਤੇ ਕਿਸਾਨੀ ਝੰਡਾ ਚੜ੍ਹਾਉਣ ਲਈ ਦੋਸ਼ੀ ਮੰਨਿਆ ਜਾ ਰਿਹਾ ਹੈ। ਇਸ ਮਗਰੋਂ ਦੀਪ ਸਿੱਧੂ ਵੀ ਲਗਾਤਾਰ ਸੋਸ਼ਲ ਮੀਡੀਆ ਰਾਹੀਂ ਆਪਣਾ ਪੱਖ ਪੇਸ਼ ਕਰ ਰਿਹਾ ਹੈ ਤੇ ਵੀਡੀਓਜ਼ ਸ਼ੇਅਰ ਕਰ ਰਿਹਾ ਹੈ। ਹੁਣ ਇਸ ਮਾਮਲੇ ਵਿੱਚ ਪੰਜਾਬੀ ਗਾਇਕ ਜੈਜ਼ੀ ਬੀ ਨੇ ਦੀਪ ਸਿੱਧੂ ਤੇ ਲੱਖਾ ਸਿਧਾਣਾ ਦੇ ਹੱਕ ਦੀ ਗੱਲ ਕੀਤੀ ਹੈ।
ਜੈਜ਼ੀ ਬੀ ਨੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤਾ ਹੈ ਕਿ ਉਨ੍ਹਾਂ ਨੂੰ ਦੀਪ ਸਿੱਧੂ ਤੇ ਲੱਖਾ ਸਿਧਾਣਾ ਦਾ ਪੱਖ ਸੁਣਨਾ ਚਾਹੀਦਾ ਹੈ। ਜੈਜ਼ੀ ਨੇ ਇੱਕ ਵੀਡੀਓ ਪੋਸਟ ਕਰਕੇ ਕਿਹਾ, “ਸਾਨੂੰ ਉਨ੍ਹਾਂ ਦਾ ਪੱਖ ਵੀ ਸੁਣਨਾ ਚਾਹੀਦਾ ਹੈ। ਉਨ੍ਹਾਂ ਨੇ ਸ਼ੁਰੂ ਤੋਂ ਕਿਸਾਨ ਅੰਦੋਲਨ ਵਿੱਚ ਆਪਣਾ ਯੋਗਦਾਨ ਪਾਇਆ ਹੈ। ਲੱਖਾ ਸਿਧਾਣਾ ਤਾਂ ਹੁਣ ਕਾਫੀ ਦੇਰ ਤੋਂ ਪੰਜਾਬੀਅਤ ਲਈ ਕੰਮ ਕਰ ਰਿਹਾ ਹੈ।”