ਤਰਨਤਾਰਨ( ਰਿੰਪਲ ਗੋਲ੍ਹਣ), 22 ਮਈ 2022
ਤਰਨਤਾਰਨ ਦੇ ਕਸਬਾ ਭਿਖੀਵਿੰਡ ਸਥਿਤ ਸੁਨਿਆਰੇ ਦਾ ਕੰਮ ਕਰਦੇ ਬਾਬਾ ਰਣਜੀਤ ਸਿੰਘ ਨਾਮਕ ਵਿਅਕਤੀ ਦਾ ਬੜੀ ਬੇਰਹਿਮੀ ਨਾਲ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ l
ਕਾਤਲਾਂ ਵੱਲੋਂ ਰਣਜੀਤ ਸਿੰਘ ਦਾ ਕੱਤਲ ਕਰਨ ਤੋਂ ਬਾਅਦ ਲਾਸ਼ ਨੂੰ ਤਰਨਤਾਰਨ ਦੇ ਨੇੜਲੇ ਪਿੰਡ ਰੈਸੀਆਣਾ ਨਜ਼ਦੀਕ ਝਾੜੀਆਂ ਵਿੱਚ ਸੁੱਟ ਦਿੱਤਾ ਗਿਆ ਪੁਲਿਸ ਵੱਲੋਂ ਝਾੜੀਆਂ ਵਿੱਚੋਂ ਲਾਸ਼ ਨੂੰ ਬਰਾਮਦ ਕਰਨ ਤੋਂ ਬਾਅਦ ਸੋਸ਼ਲ ਮੀਡੀਆ ਤੇ ਲਾਸ਼ ਦੀ ਪਹਿਚਾਣ ਕਰਨ ਲਈ ਸਾਹਰਾ ਲਿਆ ਗਿਆ l
ਜਿਸ ਤੇ ਮਿਰਤਕ ਦੇ ਵਾਰਸਾਂ ਵੱਲੋਂ ਮੋਕੇ ਤੇ ਪਹੁੰਚ ਕੇ ਲਾਸ਼ ਦੀ ਪਹਿਚਾਣ ਕੀਤੀ ਗਈ ਹੈ l ਮਿਰਤਕ ਰਣਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਣਜੀਤ ਸਿੰਘ ਰੋਜ਼ਾਨਾ ਅੰਮਿ੍ਤਸਰ ਤੋਂ ਭਿਖੀਵਿੰਡ ਕਾਰ ਤੇ ਸਵਾਰ ਹੋ ਕੇ ਆਉਦਾ ਸੀ ਉਨ੍ਹਾਂ ਦੱਸਿਆ ਕਿ ਰਣਜੀਤ ਸਿੰਘ ਸੁਨਿਆਰੇ ਦੀ ਦੁਕਾਨ ਦੇ ਨਾਲ ਨਾਲ ਨੇੜਲੇ ਪਿੰਡ ਬਲੇਅਰ ਵਿਖੇ ਸਥਿਤ ਪੀਰਾਂ ਦੇ ਡੇਰੇ ਦਾ ਮੁੱਖ ਸੇਵਾਦਾਰ ਵੀ ਸੀ l
ਉਨ੍ਹਾਂ ਦੱਸਿਆ ਕਿ ਬੀਤੀ ਰਾਤ ਰਣਜੀਤ ਸਿੰਘ ਆਪਣੀ ਦੁਕਾਨ ਬੰਦ ਕਰਕੇ ਕਾਰ ਤੇ ਘਰ ਨੂੰ ਰਵਾਨਾ ਹੋਇਆ ਪਰ ਘਰ ਨਾ ਪਹੁੰਚਿਆ ਉਸਦਾ ਫੋਨ ਵੀ ਲਗਾਤਾਰ ਬੰਦ ਆ ਰਿਹਾ ਸੀ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਣਜੀਤ ਸਿੰਘ ਦੀ ਕਾਰ,ਫੋਨ,ਨਕਦੀ ਅਤੇ ਪਾਈਆਂ ਹੋਈਆਂ ਸੋਨੇ ਦੀਆਂ ਮੁੰਦਰੀਆਂ ਤੇ ਉਸਦਾ ਲਾਈਸੈਸੀ ਰਿਵਾਲਵਰ ਵੀ ਗਾਇਬ ਹੈ l
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ ਫਿਰ ਵੀ ਹੋ ਸਕਦਾ ਹੈ ਪੀਰਾਂ ਦੇ ਡੇਰੇ ਦਾ ਮੁਖੀ ਹੋਣ ਕਾਰਨ ਹੋ ਸਕਦਾ ਕਿਸੇ ਨੇ ਇਸੇ ਰੰਜਿਸ਼ ਤਹਿਤ ਰਣਜੀਤ ਦਾ ਕੱਤਲ ਕਰ ਦਿੱਤਾ ਗਿਆ ਹੋਵੇ ਮਿਰਤਕ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਬਾਕੀ ਪੁਲਿਸ ਦੀ ਜਾਂਚ ਤੋਂ ਬਾਅਦ ਹੀ ਪਤਾ ਚੱਲੇਗਾ ਕਿ ਕੱਤਲ ਕਿਸ ਨੇ ਅਤੇ ਕਿਉਂ ਕੀਤਾ ਹੈ
ਉਧਰ ਤਰਨਤਾਰਨ ਦੀ ਥਾਣਾ ਸਦਰ ਪੁਲਿਸ ਵੱਲੋਂ ਰਣਜੀਤ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਬਲਬੀਰ ਸਿੰਘ ਨੇ ਦੱਸਿਆ ਕਿ ਮਿਰਤਕ ਦੀ ਪਹਿਚਾਣ ਰਣਜੀਤ ਸਿੰਘ ਵੱਜੋਂ ਹੋਈ ਹੈ ਰਣਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ l