ਜਲੰਧਰ, 15 ਜੂਨ 2022
ਜਲੰਧਰ ਦੇ ਬੱਸ ਅੱਡੇ ਤੋਂ ਦਿੱਲੀ ਹਵਾਈ ਅੱਡੇ ਲਈ ਸਰਕਾਰੀ ਵੋਲਵੋ ਬੱਸਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਆਪਣੇ ਸੰਬੋਧਨ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬੱਸ ਮਾਫ਼ੀਆ ਨੇ ਲੋਕਾਂ ਨੂੰ ਲੁੱਟਿਆ ਹੈ। ਪੰਜਾਬ ਸਰਕਾਰ ਵਲੋਂ ਦਿੱਲੀ ਹਵਾਈ ਅੱਡੇ ਲਈ ਸ਼ੁਰੂ ਕੀਤੀਆਂ ਵੋਲਵੋ ਬੱਸਾਂ ‘ਚ ਵਧੀਆਂ ਸਹੂਲਤਾਂ ਹਨ ਅਤੇ ਕਿਰਾਇਆ ਬੇਹੱਦ ਘੱਟ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਲੁੱਟ ਦਾ ਸ਼ਿਕਾਰ ਨਹੀਂ ਹੋਣ ਦੇਵਾਂਗੇ।
ਜਲੰਧਰ ਤੋਂ ਦਿੱਲੀ ਹਵਾਈ ਅੱਡੇ ਲਈ ਸਰਕਾਰੀ ਵੋਲਵੋ ਬੱਸਾਂ ਸ਼ੁਰੂ ਕਰਨ ਤੋਂ ਬਾਅਦ ਹਾਜ਼ਰੀਨ ਨੂੰ ਸੰਬੋਧਨ ਕਰਦਿਆ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ‘ਚ ਅੱਜ ਟਰਾਂਸਪੋਰਟ ਮਾਫ਼ੀਆ ਦਾ ਖ਼ਾਤਮਾ ਹੋਇਆ ਹੈ।ਪੰਜਾਬ ਤੋਂ ਦਿੱਲੀ ਦੇ ਹਵਾਈ ਅੱਡੇ ਲਈ ਸਰਕਾਰੀ ਬੱਸਾਂ ਸ਼ੁਰੂ ਕਰਨ ਦਾ ਜੋ ਕੰਮ ਹੁਣ ਤੱਕ ਦੀਆਂ ਸਰਕਾਰਾਂ ਨਹੀਂ ਕਰ ਸਕੀਆਂ l
ਉਹ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ 3 ਮਹੀਨਿਆਂ ‘ਚ ਕਰ ਦਿਖਾਇਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਅੱਜ 3 ਮਹੀਨੇ ਪੂਰੇ ਹੋਏ ਹਨ ਤੇ ਇਨ੍ਹਾਂ 3 ਮਹੀਨਿਆਂ ਦੌਰਾਨ ਸਰਕਾਰ ਨੇ ਇਤਿਹਾਸਿਕ ਫ਼ੈਸਲੇ ਲਏ ਹਨ ਜੋ ਕਿ ਹੁਣ ਤੱਕ ਦੀਆਂ ਸਰਕਾਰਾਂ ਨਹੀਂ ਲੈ ਸਕੀਆਂ। ਭਗਵੰਤ ਮਾਨ ਨੇ ਆਪਣੇ ਹੀ ਮੰਤਰੀ ਉੱਪਰ ਕਾਰਵਾਈ ਕੀਤੀ ਹੈ।ਇਨ੍ਹਾਂ 3 ਮਹੀਨਿਆਂ ‘ਚ 70 ਸਾਲਾਂ ਨਾਲ਼ੋਂ ਜ਼ਿਆਦਾ ਕੰਮ ਹੋਏ ਹਨ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਗੈਂਗਸਟਰ ਪਾਲ਼ੇ ਹਨ, ਪਰ ਹੁਣ ਗੈਂਗਸਟਰਾਂ ਨੂੰ ਸ਼ਹਿ ਦੇਣ ਵਾਲਾ ਸਰਕਾਰ ‘ਚ ਕੋਈ ਨਹੀਂ।ਗੈਂਗਸਟਰਾਂ ਖਲਾਫ ਪੰਜਾਬ ਸਰਕਾਰ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ ਤੇ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਸਰਕਾਰ ਹੀ ਪੰਜਾਬ ਲੈ ਕੇ ਆਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਡੇ ਤੋਂ ਬਹੁਤ ਉਮੀਦਾਂ ਹਨ ਤੇ ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉੱਤਰਾਂਗੇ ਤੇ ਚੋਣਾਂ ਤੋਂ ਪਹਿਲਾਂ ਦਿੱਤੀ ਇਜ਼ਕ ਇਕ ਗਰੰਟੀ ਨੂੰ ਪੂਰਾ ਕੀਤਾ ਜਾਵੇਗਾ।