ਫਿਰੋਜ਼ਪੁਰ,28 ਜਨਵਰੀ (ਸਕਾਈ ਨਿਊਜ਼ ਬਿਊਰੋ)
ਕਿਸਾਨੀ ਅੰਦੋਲਨ ਦੌਰਾਨ ਇੱਕ ਪਰਿਵਾਰ ‘ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੱੁਟ ਗਿਆ ਜਦੋਂ ਕਿਸਾਨੀ ਸੰਘਰਸ਼ ‘ਚ ਸ਼ਾਮਿਲ ਕਿਸਾਨ ਦੀ ਅਚਾਨਕ ਮੌਤ ਹੋ ਗਈ।ਮ੍ਰਿਤਕ ਕਿਸਾਨ ਜ਼ਿਲ੍ਹਾ ਫਿਰੋਜ਼ਪੁਰ ਦੇ ਅਧੀਨ ਪੈਂਦੇ ਕਰੀ ਕਲਾਂ ਦਾ ਰਹਿਣ ਵਾਲਾ ਸੀ।
ਪਿੰਡ ਦੇ ਨੰਬਰਦਾਰ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮ੍ਰਿਤਕ ਪ੍ਰੇਮ ਸਿੰਘ ਕਿਸਾਨੀ ਅੰਦੋਲਨ ‘ਚ ਸ਼ਾਮਲ ਹੋਣ ਲਈ ਜਾ ਰਿਹਾ ਸੀ। ਬੱਸ ਅੱਡੇ ‘ਤੇ ਅਚਾਨਕ ਉਸ ਨੂੰ ਘਬਰਾਹਟ ਮਹਿਸੂਸ ਹੋਈ, ਜਿਸ ਤੋਂ ਬਾਅਦ ਉਸ ਨੂੰ ਪਿੰਡ ਦੇ ਡਾਕਟਰ ਕੋਲ ਲਿਜਾਇਆ ਗਿਆl
ਹੈਡ ਕਾਂਸਟੇਬਲ ਨੇ ਥਾਣਾ ਮੁਖੀ ਤੋਂ ਤੰਗ ਆ ਕੇ ਚੁਕਿਆ ਖੌਫਨਾਕ ਕਦਮ, ਜਾਣੋ ਕਾਰਣ
ਉੱਥੇ ਸਿਹਤ ਜ਼ਿਆਦਾ ਵਿਗੜਨ ਕਾਰਣ ਉਸ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਣ ਉਸ ਮੌਤ ਹੋ ਗਈ। ਇਸ ਮੰਦਭਾਗੀ ਖ਼ਬਰ ਨਾਲ ਪੂਰਾ ਪਰਿਵਾਰ ਟੁੱਟ ਗਿਆ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਦੀ ਪਤਨੀ ਦਾ ਕਹਿਣਾ ਹੈ ਕਿ ਉਸ ਦੇ ਘਰ ਤਿੰਨ ਧੀਆਂ ਹਨ ਅਤੇ ਹੁਣ ਉਸ ਲਈ ਘਰ ਦਾ ਗੁਜ਼ਾਰਾ ਕਰਨਾ ਬਹੁਤ ਔਖਾ ਹੋ ਗਿਆ ਹੈ।
ਜਾਣੋ:ਲਾਲ ਕਿਲ੍ਹੇ ‘ਤੇ ਝੰਡੇ ਲਹਿਰਾਉਣ ਵਾਲੇ ਨੌਜਵਾਨ ਬਾਰੇ ਕੀ ਬੋਲੇ ਉਸ ਦੇ ਘਰ ਵਾਲੇ ?
ਮ੍ਰਿਤਕ ਦੀ ਪਤਨੀ ਅਤੇ ਪਰਿਵਾਰ ਵੱਲੋਂ ਆਰਥਿਕ ਮਦਦ ਦੀ ਮੰਗ ਕੀਤੀ ਗਈ ਹੈ। ਪੁਲਸ ਵੱਲੋਂ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਅਮਲ ‘ਚ ਲਿਆਂਦੀ ਜਾ ਰਹੀ ਹੈ।
ਲਾਲ ਕਿਲ੍ਹੇ ‘ਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਕੀਤੀ ਹਰਕਤ ‘ਤੇ ਭੜਕੇ ਅਨੁਪਮ ਖੇਰ
ਦੱਸਣਯੋਗ ਹੈ ਕਿ ਕਿਸਾਨ ਅੰਦੋਲਨ ‘ਚ ਸ਼ਾਮਲ ਹੋਣ ਅਤੇ ਕਿਸਾਨੀ ਅੰਦੋਲਨ ਦਾ ਹਿੱਸਾ ਬਣੇ ਸੈਂਕੜੈ ਕਿਸਾਨ ਅਤੇ ਨੌਜਵਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਇਸ ਦੇ ਬਾਵਜੂਦ ਅਜੇ ਵੀ ਕੇਂਦਰ ਸਰਕਾਰ ਆਪਣੇ ਅੜੀਅਲ ਰਵੱਈਏ ਤੋਂ ਟੱਸ ਤੋਂ ਮੱਸ ਹੋਣ ਲਈ ਤਿਆਰ ਨਹੀਂ ਹੈ।