ਬਠਿੰਡਾ(ਹਰਮਿੰਦਰ ਸਿੰਘ ਅਵਿਨਾਸ਼ ),30 ਜੁਲਾਈ 2021
ਸਾਬਕਾ ਗੈਂਗਸਟਰ ਕੁਲਬੀਰ ਨਰੂਆਣਾ ਕਤਲ ਕਾਂਡ ਦੇ ਮੁੱਖ ਦੋਸ਼ੀ ਮਨਪ੍ਰੀਤ ਮੰਨਾ ਜੋ ਕਿ ਫਰੀਦਕੋਟ ਮੈਡੀਕਲ ਕਾਲਜ ਵਿਖੇ ਜ਼ੇਰੇ ਇਲਾਜ ਸੀ ਨੂੰ ਅੱਜ ਬਠਿੰਡਾ ਪੁਲੀਸ ਵੱਲੋਂ ਮੁਕੱਦਮਾ ਨੰਬਰ ਇੱਕ ਸੌ ਦੋ ਦੇ ਤਹਿਤ ਬਠਿੰਡਾ ਦੇ ਸਿਵਲ ਹਸਪਤਾਲ ਵਿਖੇ ਮੈਡੀਕਲ ਲਈ ਲਿਆਂਦਾ ਗਿਆ ਜਿਸ ਤੋਂ ਬਾਅਦ ਉਸ ਨੂੰ ਅਦਾਲਤ ਪੇਸ਼ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
ਥਾਣਾ ਸਦਰ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਕਤ ਦੋਸ਼ੀ ਮਨਪਰੀਤ ਮੰਨਾ ਕੁਲਬੀਰ ਨਰੂਆਣਾ ਕਤਲ ਕਾਂਡ ਦਾ ਮੁੱਖ ਦੋਸ਼ੀ ਹੈ ਜਿਸ ਨੇ ਘਟਨਾ ਨੂੰ ਅੰਜਾਮ ਦਿੱਤਾ ਸੀ ਅਤੇ ਖੁਦ ਜ਼ਖ਼ਮੀ ਹੋ ਗਿਆ ਸੀ ਜਿਸ ਨੂੰ ਫ਼ਰੀਦਕੋਟ ਰੈਫਰ ਕੀਤਾ ਸੀ ਤੇ ਅੱਜ ਮੁਕੱਦਮੇ ਦੀ ਕਾਰਵਾਈ ਕਰਦਿਆਂ ਉਸ ਤਾਂ ਬਠਿੰਡਾ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾ ਕੇ ਅਦਾਲਤ ਚ ਪੇਸ਼ ਕੀਤਾ ਜਾ ਰਿਹਾ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ l
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪਿੰਡ ਨਰੂਆਣਾ ਵਿਖੇ ਸਾਬਕਾ ਗੈਂਗਸਟਰ ਕੁਲਬੀਰ ਨਰੂਆਣਾ ਦਾ ਕਤਲ ਹੋ ਗਿਆ ਸੀ ਜਿਸ ਵਿੱਚ ਮਨਪ੍ਰੀਤ ਮੰਨਾ ਨੇ ਮੁੱਖ ਭੂਮਿਕਾ ਨਿਭਾਈ ਸੀ ਅਤੇ ਖ਼ੁਦ ਵੀ ਜ਼ਖ਼ਮੀ ਹੋ ਗਿਆ ਸੀ ਜਿਸ ਨੂੰ ਬਠਿੰਡਾ ਪੁਲਸ ਨੇ ਸਿਵਲ ਹਸਪਤਾਲ ਬਠਿੰਡਾ ਦੇ ਡਾਕਟਰਾਂ ਨੇ ਫ਼ਰੀਦਕੋਟ ਰੈਫਰ ਕੀਤਾ ਸੀ ਜਿਸ ਨੂੰ ਅੱਜ ਬਠਿੰਡਾ ਵਿਖੇ ਅਦਾਲਤ ਪੇਸ਼ ਕਰਨ ਲਈ ਲਿਆਂਦਾ ਗਿਆ l