ਤਰਨਤਾਰਨ ( ਰਿੰਪਲ ਗੋਲ੍ਹਣ), 22 ਮਈ 2022
ਵਿਧਾਨ ਸਭਾ ਹਲਕਾ ਪੱਟੀ ਤੋਂ ਵਿਧਾਇਕ ਅਤੇ ਪੰਜਾਬ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਖੇਤੀਬਾਡ਼ੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਲਕਾ ਪੱਟੀ ਦੇ ਵੱਖ ਵੱਖ ਪਿੰਡਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕੀਤੀ ਗਈ l
ਜਿਸ ਤਹਿਤ ਪਿੰਡ ਸਰਹਾਲੀ ਮੰਡ ਵਿਖੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਜੋ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕਿਹਾ ਗਿਆ ਹੈ l
ਉਸ ਚ ਕਿਸਾਨਾਂ ਦੇ ਸਹਿਯੋਗ ਦੀ ਬਹੁਤ ਲੋੜ ਹੈ ਇਸ ਲਈ ਕਿਸਾਨਾਂ ਨੂੰ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਪੰਜਾਬ ਦੇ ਕੁਦਰਤੀ ਸੋਮੇ ਜਿਵੇਂ ਹਵਾ ਪਾਣੀ ਤੇ ਮਿੱਟੀ ਨੂੰ ਬਚਾਇਆ ਜਾ ਸਕੇ ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਪੰਜਾਬ ਵਿਚ ਪਾਣੀ ਦਾ ਪੱਧਰ ਕਾਫੀ ਥੱਲੇ ਚਲਾ ਗਿਆ ਹੈ ।
ਜਿਸ ਲਈ ਪੰਜਾਬ ਸਰਕਾਰ ਨੇ ਜ਼ਮੀਨਦੋਜ਼ ਪਾਣੀ ਬਚਾਉਣ ਲਈ ਕੱਦੂ ਵਾਲਾ ਝੋਨਾ ਛੱਡ ਕੇ ਝੋਨੇ ਦੀ ਸਿੱਧੀ ਬਿਜਾਈ ਕਰਨ ਦਾ ਉਪਰਾਲਾ ਕੀਤਾ ਹੈ ਜਿਸ ਨਾਲ ਲੇਬਰ ਪਾਣੀ ਅਤੇ ਖਰਚ ਦੀ ਬਹੁਤ ਬੱਚਤ ਹੋਵੇਗੀl
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਕੀਤਾ ਗਿਆ ਸਿੱਧੀ ਬਿਜਾਈ ਦਾ ਉਪਰਾਲਾ ਪੰਜਾਬ ਦਾ ਪਾਣੀ ਬਚਾਉਣ ਲਈ ਸਮੇਂ ਦੀ ਲੋੜ ਹੈ ਜਿਸ ਤੇ ਪੰਜਾਬ ਸਰਕਾਰ ਵੱਲੋ 1500 ਰੁਪਏ ਪ੍ਰਤੀ ਏਕੜ ਮਾਣ ਭੱਤਾ ਵੀ ਦਿੱਤਾ ਜਾਂਦਾ ਹੈ l