ਲੁਧਿਆਣਾ (ਸਕਾਈ ਨਿਊਜ਼ ਪੰਜਾਬ), 20 ਅਪ੍ਰੈਲ 2022
ਲੁਧਿਆਣਾ ‘ਚ ਦਰਦਨਾਕ ਹਾਦਸਾ ਵਾਪਰਿਆ ਹੈ ।ਜਿਸ ਵਿੱਚ ਇੱਕ ਹੀ ਪਰਿਵਾਰ ਦੇ 7 ਲੋਕਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਤੋਂ ਪਤਾ ਲੱਗਿਆ ਹੈ ਕਿ ਤਾਜਪੁਰ ਰੋਡ ਸਥਿਤ ਕੂੜੇ ਦੇ ਡੰਪ ਨਜ਼ਦੀਕ ਬਣੀ ਝੁੱਗੀ ਵਿੱਚ ਬੀਤੀ ਰਾਤ ਅੱਗ ਲੱਗਣ ਕਾਰਨ ਇਹ ਹਾਦਸਾ ਵਾਪਰਿਆ ਹੈ।
ਅੱਗ ਇੰਨੀ ਭਿਆਨਕ ਸੀ ਕਿ ਉਸ ਨੇ ਪਲਾਂ ਵਿੱਚ ਹੀ ਝੱੁਗੀ ‘ਚ ਸੋ ਰਹੇ ਪਰਿਵਾਰਿਕ ਮੈਂਬਰਾਂ ਨੂੰ ਆਪਣੇ ਚਪੇਟ ਵਿੱਚ ਲੈ ਲਿਆ ਅਤੇ ਮੈਂਬਰਾਂ ਨੂੰ ਜਾਨ ਬਚਾਉਣ ਦਾ ਮੌਕਾ ਤੱਕ ਨਹੀਂ ਦਿੱਤਾ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਅਤੇ ਥਾਣਾ ਟਿੱਬਾ ਦੀ ਪੁਲਸ ਮੌਕੇ ‘ਤੇ ਪਹੁੰਚੀ।
ਫਾਇਰ ਬਿਗ੍ਰੇਡ ਦੇ ਅਧਿਕਾਰੀਆਂ ਨੇ ਅੱਗ ‘ਤੇ ਕਾਬੂ ਪਾਇਆ। ਮੌਕੇ ‘ਤੇ ਪਹੁੰਚੀ ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ। ਐੱਸ. ਐੱਚ. ਓ. ਟਿੱਬਾ ਇੰਸਪੈਕਟਰ ਰਣਧੀਰ ਸਿੰਘ ਦਾ ਕਹਿਣਾ ਹੈ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।