ਮੋਹਾਲੀ (ਸਕਾਈ ਨਿਊਜ਼ ਪੰਜਾਬ), 19 ਅਪ੍ਰੈਲ 2022
ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਅੱਜ ਫਿਰ ਡਰੱਗ ਮਾਮਲੇ ਵਿੱਚ ਵੀਡਿਓ ਕਾਨਫਰੰਸਿੰਗ ਰਾਹੀ ਮੋਹਾਲੀ ਕੋਰਟ ਵਿੱਚ ਪੇਸ਼ ਕੀਤਾ ਗਿਆ । ਮਾਮਲੇ ਦੀ ਸੁਣਵਾਈ ਕਰਦੇ ਹੋਏ ਅਦਾਲਤ ਨੇ ਮਜੀਠੀਆ ਨੂੰ ਰਾਹਤ ਦੇਣ ਦੀ ਬਜਾਏ ਝਟਕਾ ਦਿੰਦੇ ਹੋਏ ਨਿਆਇਕ ਹਿਰਾਸਤ ਵਿੱਚ ਫਿਰ ਤੋਂ ਵਾਧਾ ਕਰ ਦਿੱਤਾ ਤੇ ਹੁਣ ਕੇਸ ਦੀ ਅਗਲੀ ਸੁਣਵਾਈ 4 ਮਈ ਨੂੰ ਹੋਵੇਗੀ। ਉਦੋਂ ਤੱਕ ਮਜੀਠੀਆਂ ਨਿਆਇਕ ਹਿਰਾਸਤ ਵਿੱਚ ਰਹਿਣਗੇ।
ਇਹ ਖ਼ਬਰ ਵੀ ਪੜ੍ਹੋ:ਸਤਲੁਜ ਦਰਿਆ ਤੇ ਪੁੱਲ ਨਾ ਹੋਣ ਕਾਰਨ ਕਿਸਾਨਾਂ ਨੂੰ ਕਰਨਾ ਪੈ…
ਜ਼ਿਕਰਯੋਗ ਹੈ ਕਿ ਡਰੱਗ ਕੇਸ ਵਿੱਚ ਮਜੀਠੀਆ ਪਿਛਲੇ 2 ਮਹੀਨਿਆਂ ਤੋਂ ਪਟਿਆਲਾ ਜੇਲ੍ਹ ‘ਚ ਬੰਦ ਹਨ। ਮਜੀਠੀਆ ਨੇ ਡਰਗੱਜ਼ ਕੇਸ ਮਾਮਲੇ ‘ਚ ਬੀਤੀ 24 ਫਰਵਰੀ ਨੂੰ ਮੋਹਾਲੀ ਅਦਾਲਤ ‘ਚ ਆਤਮ-ਸਮਰਪਣ ਕਰ ਦਿੱਤਾ ਸੀ, ਜਿੱਥੋਂ ਉਸ ਜੇਲ੍ਹ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਬਕਾਇਦਾ ਜ਼ਮਾਨਤ ਦੀ ਮੰਗ ਕੀਤੀ ਪਰ ਕੇਸ ‘ਚ ਲੱਗੀਆਂ ਧਾਰਾਵਾਂ ਕਾਰਨ ਹੇਠਲੀ ਅਦਾਲਤ ਤੋਂ ਜ਼ਮਾਨਤ ਨਹੀਂ ਮਿਲ ਸਕੀ।