ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ),19 ਜੁਲਾਈ 2021
ਲਵਪ੍ਰੀਤ ਸੁਸਾਇਡ ਮਾਮਲੇ ਤੋਂ ਬਾਅਦ ਵਿਦੇਸ਼ ਜਾ ਕੇ ਕੁੜੀਆਂ ਵੱਲੋਂ ਧੋਖਾਧੜੀ ਕਰਨ ਦੇ ਮਾਮਲੇ ਵੱਡੀ ਗਿਣਤੀ ਵਿੱਚ ਸਾਹਮਣੇ ਆਏ ਰਹੇ ਹਨ। ਜਿਸ ਨੂੰ ਲੈ ਕੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਲਿਖਤੀ ਪੱਤਰ ਲਿਿਖਆ । ਜਿਸ ਵਿਚ ਕੈਨੇਡੀਅਨ ਸਿਟੀਜ਼ਨਸ਼ਿਪ ਦੇ ਨਾਮ ‘ਤੇ ਨਿਰਦੋਸ਼ ਪੰਜਾਬੀ ਨੌਜਵਾਨਾਂ ਦੇ ਸ਼ੋਸ਼ਣ ਦੇ ਅਣਗਿਣਤ ਮਾਮਲਿਆਂ ਦੇ ਸੰਬੰਧ ਵਿਚ ਜ਼ਿਕਰ ਕੀਤਾ ਗਿਆ ਹੈ ।ਜਿਸ ਨਾਲ ਦੁਨੀਆਂ ਭਰ ਵਿਚ ਵਸਦੇ ਪੰਜਾਬੀਆਂ ਵਿਚ ਵਿਆਪਕ ਪਰੇਸ਼ਾਨੀ ਅਤੇ ਨਿਰਾਸ਼ਾ ਪੈਦਾ ਹੋ ਰਹੀ ਹੈ।