ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 22 ਮਾਰਚ 2022
ਜ਼ਿਲ੍ਹਾਂ ਬਰਨਾਲਾ ਦੇ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਵੱਲੋਂ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਗਈ ਹੈ।ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਆਪਣੇ ਹਲਕੇ ਦੇ ਵਿਕਾਸ ਕਾਰਜਾਂ ਸੰਬਧੀ ਸੀਐਮ ਮਾਨ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਸੀਐਮ ਭਗਵੰਤ ਮਾਨ ਨੇ ਉਹਨਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹਨਾਂ ਦੇ ਹਲਕੇ ਵਿੱਚ ਹਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ । ਕਿਸੇ ਨੂੰ ਕਿਸੇ ਵੀ ਪ੍ਰਕਾਰ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ।