ਲੁਧਿਆਣਾ (ਜਸਪ੍ਰੀਤ ਸਿੰਘ), 25 ਮਾਰਚ 2022
ਤਸਵੀਰਾਂ ਲੁਧਿਆਣਾ ਦੇ ਆਤਮ ਨਗਰ ਹਲਕੇ ਦੀਆਂ ਨੇ ਜਿੱਥੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਸਫ਼ਾਈ ਕਰਮਚਾਰੀਆਂ ਦੀ ਹਾਜ਼ਰੀ ਨੂੰ ਲੈ ਕੇ ਛਾਪਾ ਮਾਰਿਆ ਗਿਆ ਤਾਂ ਉਥੇ ਹੀ ਉਨ੍ਹਾਂ ਸਫਾਈ ਕਰਮਚਾਰੀਆਂ ਦੇ ਨਾਲ ਮੁਲਾਕਾਤ ਵੀ ਕੀਤੀ ਅਤੇ ਕੁਝ ਕਰਮਚਾਰੀ ਗੈਰਹਾਜ਼ਰ ਪਾਏ ਗਏ l ਇਸ ਦੌਰਾਨ ਜਿਥੇ ਉਨ੍ਹਾਂ ਤਾੜਨਾ ਕੀਤੀ ਤਾਂ ਉਥੇ ਹੀ ਉਨ੍ਹਾਂ ਸਹਿਯੋਗ ਦੀ ਵੀ ਮੰਗ ਕੀਤੀ l
ਇਹ ਖ਼ਬਰ ਵੀ ਪੜ੍ਹੋ:ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਡੇਟ-ਸ਼ੀਟ ਜਾਰੀ, ਜਾਣੋ…
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਜਿਥੇ ਆਮ ਆਦਮੀ ਪਾਰਟੀ ਸਾਫ਼ ਸੁਥਰਾ ਮਾਹੌਲ ਅਤੇ ਵਾਤਾਵਰਨ ਦੇਣ ਲਈ ਵਚਨਬੱਧ ਹੈ ਤਾਂ ਉੱਥੇ ਹੀ ਹਲਕਾ ਆਤਮ ਨਗਰ ਦੇ ਸਫ਼ਾਈ ਕਰਮਚਾਰੀਆਂ ਦੇ ਨਾਲ ਮੁਲਾਕਾਤ ਕਰ ਸਹਿਯੋਗ ਵੀ ਮੰਗਿਆ ਗਿਆ ਹੈ ਅਤੇ ਹਾਜ਼ਰੀ ਵੀ ਚੈੱਕ ਕੀਤੀ ਗਈ ਹੈ l
ਇਹ ਖ਼ਬਰ ਵੀ ਪੜ੍ਹੋ: ਸੀਐਮ ਭਗਵੰਤ ਮਾਨ ਨੇ ਕੀਤੀ ਪੀਐਮ ਮੋਦੀ ਨਾਲ ਮੁਲਾਕਾਤ, ਤਸਵੀਰ ਆਈ…
ਉਨ੍ਹਾਂ ਕਿਹਾ ਕਿ ਕੁਝ ਕਰਮਚਾਰੀ ਗ਼ੈਰਹਾਜ਼ਰ ਨੇ ਉਨ੍ਹਾਂ ਨੂੰ ਤਾੜਨਾ ਕੀਤੀ ਗਈ ਹੈ ਨਾਲ ਹੀ ਉਨ੍ਹਾਂ ਕਿਹਾ ਕਿ ਜੋ ਕਰਮਚਾਰੀ ਕਿਸੇ ਸਿਆਸੀ ਪਾਰਟੀਆਂ ਦੇ ਦਫ਼ਤਰਾਂ ਵਿੱਚ ਬੈਠੇ ਨੇ ਉਹ ਵੀ ਬਾਹਰ ਨਿਕਲਣਗੇ ਅਤੇ ਕੰਮ ਕਰਨਗੇ l