ਤਰਨਤਾਰਨ (ਰਿੰਪਲ ਗੋਲ੍ਹਣ), 13 ਮਈ 2022
ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਆਉਂਦੇ ਪਿੰਡ ਮਹਿਮੂਦਪੁਰਾ ਦੀ ਔਰਤ ਵੱਲੋਂ ਆਪਣੀ ਸੱਸ ਦਾ ਕੁੱਟ-ਕੁੱਟ ਕੇ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣਾ ਆਇਆ ਹੈ। ਇਕੱਤਰ ਹੋਈ ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਦੀ ਪਛਾਣ ਚਰਨ ਕੌਰ ਵਾਸੀ ਮਹਿਮੂਦਪੁਰਾ ਵਜੋਂ ਹੋਈ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚਰਨ ਕੌਰ ਦੇ ਪੁੱਤਰ ਗੁਰਪ੍ਰੀਤ ਸਿੰਘ ਉਰਫ ਗੋਪੀ ਨੇ ਦੱਸਿਆ ਕਿ ਉਸਦੀ ਪਤਨੀ ਕੋਮਲਪ੍ਰੀਤ ਕੌਰ ਦਾ ਉਸਦੀ ਮਾਂ ਨਾਲ ਅਕਸਰ ਲੜਾਈ ਝਗੜਾ ਹੁੰਦਾ ਰਹਿੰਦਾ ਸੀ। ਗੁਰਪ੍ਰੀਤ ਨੇ ਦੱਸਿਆ ਉਸਨੂੰ ਸ਼ੱਕ ਹੈ ਕਿ ਉਸਦੀ ਮਾਂ ਦਾ ਕਤਲ ਉਸਦੀ ਪਤਨੀ ਕੋਮਲਪ੍ਰੀਤ ਕੌਰ ਵੱਲੋਂ ਕੀਤਾ ਗਿਆ ਹੈ।
ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹਰ ਵਾਰ ਦੀ ਤਰ੍ਹਾਂ ਅੱਜ ਵੀ ਉਸਦੀ ਮਾਂ ਦੀ ਕੁੱਟ-ਮਾਰ ਉਸਦੀ ਪਤਨੀ ਵੱਲੋਂ ਕੀਤੀ ਗਈ, ਜਿਸ ਦੌਰਾਨ ਉਸਦੀ ਮਾਂ ਦਾ ਦੇਹਾਂਤ ਹੋ ਗਿਆ। ਉੱਥੇ ਹੀ ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਪ੍ਰੀਤ ਸਿੰਘ ਦੀ ਪਤਨੀ ਕੋਮਲਪ੍ਰੀਤ ਕੌਰ ਨੇ ਕਿਹਾ ਕਿ ਉਸਦੇ ਪਤੀ ਅਤੇ ਉਸ ਦੀਆਂ ਨਨਾਣਾਂ ਵੱਲੋਂ ਲਗਾਏ ਜਾ ਰਹੇ ਇਲਜ਼ਾਮ ਝੂਠੇ ਅਤੇ ਬੇਬੁਨਿਆਦ ਹਨ l
ਜਦਕਿ ਉਸ ਦੀ ਸੱਸ ਚਰਨ ਕਾਰ ਵੱਲੋਂ ਰਾਤ ਦੇ ਪਏ ਚਾਵਲ ਖਾਣ ਤੇ ਉਸਨੂੰ ਅੱਥਰੂ ਬਾਰੇ ਸੀ ਜਿਸ ਦੌਰਾਨ ਉਸ ਵੱਲੋਂ ਆਪਣੀ ਸੱਸ ਨੂੰ ਰਸੋਈ ਵਿੱਚੋਂ ਚੁੱਕ ਕੇ ਜਦੋਂ ਬਾਹਰ ਲਿਆਂ ਕੇ ਪਾਣੀ ਬੁਲਾਇਆ ਗਿਆ ਤਾਂ ਉਸ ਦੌਰਾਨ ਹਾਲਤ ਖਰਾਬ ਹੋਣ ਕਾਰਨ ਉਸ ਦੀ ਸੱਸ ਚਰਨ ਕੌਰ ਬੇਹੋਸ਼ੀ ਦੀ ਹਾਲਤ ਵਿੱਚ ਡਿੱਗਣ ਕਾਰਨ ਉਸ ਦਾ ਸਿਰ ਕੰਧ ਨਾਲ ਵਜਣ ਕਾਰਨ ਬੇਹੋਸ਼ ਹੋ ਗਈ l
ਕੋਮਲਪ੍ਰੀਤ ਕੌਰ ਦਾ ਕਹਿਣਾ ਸੀ ਕਿ ਉਸ ਵੱਲੋਂ ਇਸ ਸਾਰੀ ਘਟਨਾ ਦੀ ਜਾਣਕਾਰੀ ਆਪਣੇ ਪਤੀ ਨੂੰ ਦਿੱਤੀ ਸੀ ਜਿਸ ਤੋਂ ਬਾਅਦ ਗੁਰਪ੍ਰੀਤ ਸਿੰਘ ਦੇ ਕਹਿਣ ਤੇ ਜਦੋਂ ਡਾਕਟਰ ਨੂੰ ਬੁਲਾਇਆ ਗਿਆ ਤਾਂ ਡਾਕਟਰ ਵੱਲੋਂ ਉਸ ਦੀ ਸੱਸ ਚਰਨ ਕੌਰ ਨੂੰ ਮ੍ਰਿਤਕ ਕਰਾਰ ਦੇ ਦਿੱਤਾ ।
ਉੱਥੇ ਹੀ ਕੋਮਲਪ੍ਰੀਤ ਕੌਰ ਦੇ ਪਤੀ ਗੁਰਪ੍ਰੀਤ ਸਿੰਘ ਸਿੰਘ ਨੇ ਦੱਸਿਆ ਕਿ ਉਹਨਾਂ ਵੱਲੋਂ ਇਸ ਕਤਲ ਸੰਬੰਧੀ ਥਾਣਾ ਵਲਟੋਹਾ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉੱਧਰ ਥਾਣਾ ਵਲਟੋਹਾ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।