ਪਠਾਨਕੋਟ ( ਰਾਜੇਸ਼ ਅਲੂਣਾ), 19 ਮਈ 2022
ਇਨਸਾਨੀਅਤ ਸ਼ਰਮਸਾਰ, ਕਲਯੁਗੀ ਪੁੱਤਰ ਨੇ ਆਪਣੀ ਹੀ ਮਾਂ ਨਾਲ ਕੀਤਾ ਬਲਾਤਕਾਰ, ਇਹ ਮਾਮਲਾ ਜ਼ਿਲ੍ਹਾ ਪਠਾਨਕੋਟ ਦੇ ਪਿੰਡ ਫੂਲ ਪਿਆਰਾ ਤੋਂ ਸਾਹਮਣੇ ਆਇਆ ਹੈ। ਬੀਤੀ ਰਾਤ ਕਲਯੁਗੀ ਪੁੱਤਰ ਨੇ ਆਪਣੀ ਮਾਂ ਨਾਲ ਬਲਾਤਕਾਰ ਕੀਤਾ। ਪੀੜਤ ਔਰਤ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੇ ਲੜਕੇ ਨੇ ਰਾਤ ਨੂੰ ਨਸ਼ੇ ਦੀ ਹਾਲਤ ਵਿੱਚ ਇਹ ਕਾਰਾ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ:ਲੂ ਚੱਲਣ ਦੌਰਾਨ ਗਲਤੀ ਨਾਲ ਵੀ ਨਾ ਕਰੋ ਇਹਨਾਂ 3 ਤਰਲ…
ਪੁਲਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੀੜਤ ਮਾਂ ਨੇ ਮੁਲਜ਼ਮ ਪੁੱਤਰ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸੇ ਮਾਮਲੇ ਦੀ ਜਾਂਚ ਕਰ ਰਹੇ ਡੀਐਸਪੀ ਨੇ ਦੱਸਿਆ ਕਿ ਪੀੜਤਾ ਦੀ ਮਾਂ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰਕੇ ਮੁਲਜ਼ਮ ਪੁੱਤਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ