ਗੁਰਦਾਸਪੁਰ(ਹਰੀਸ਼ ਕੱਕੜ ), 5 ਜੁਲਾਈ 2022
ਗੁਰਦਾਸਪੁਰ ਤੋ ਡੇਰਾ ਬਾਬਾ ਨਾਨਕ ਰੋਡ ਤੇ ਹੋਇਆ ਦਰਦਨਾਕ ਹਾਦਸਾ ਤੇਜ਼ ਰਫਤਾਰ ਸਕੂਲ ਬੱਸ ਨੇ ਇੱਕ ਮੋਟਸਾਈਕਲ ਸਵਾਰ ਨੂੰ ਕੁਚਲਿਆ, ਵਿਅਕਤੀ ਦੀ ਹੋਈ ਮੌਕੇ ਤੇ ਮੌਤ lਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗੁਰਦਾਸਪੁਰ ਤੋਂ ਕਲਾਨੌਰ ਰੋਡ ਤੇ ਪਿੰਡ ਗਜਨੀਪੁਰ ਨੇੜੇ ਇਕ ਤੇਜ਼ ਰਫ਼ਤਾਰ ਸਕੂਲ ਬੱਸ ਨੇ ਇਕ ਮੋਟਰਸਾਈਕਲ ਸਵਾਰ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾl
ਬੱਸ ਚਾਲਕ ਮੌਕੇ ਤੋਂ ਹੋਇਆ ਫਰਾਰ ਉਹਨਾਂ ਨੇ ਕਿਹਾ ਕਿ ਮ੍ਰਿਤਕ ਸਾਬਕਾ ਫੌਜੀ ਸੀ ਪੁਲਿਸ ਵੱਲੋਂ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਤੇ ਬੱਸ ਨੂੰ ਵੀ ਆਪਣੇ ਕਬਜ਼ੇ ਵਿਚ ਲੈ ਲਿਆ ਗਿਆ ਹੈ ਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਜੀਵਨ ਸਿੰਘ ਦੱਸਿਆ ਕਿ ਸਾਨੂੰ ਸੂਚਨਾਂ ਮਿਲੀ ਸੀ ਕਿ ਗੁਰਦਾਸਪੁਰ ਤੋਂ ਕਲਾਨੌਰ ਤੇ ਗਜਨੀਪੁਰ ਪਿੰਡ ਦੇ ਨੇੜੇ ਇਕ ਤੇਜ਼ ਰਫਤਾਰ ਬੱਸ ਵੱਲੋਂ ਇਕ ਮੋਟਰਸਾਈਕਲ ਸਵਾਰ ਨੂੰ ਕੁਚਲ ਦਿੱਤਾ ਗਿਆ ਹੈ l
ਉਹਨਾਂ ਨੇ ਕਿਹਾ ਕਿ ਜਦੋਂ ਅਸੀਂ ਮੌਕੇ ਤੇ ਪਹੁੰਚੇ ਤਾਂ ਦੇਖਿਆ ਕਿ ਮੋਟਰਸਾਈਕਲ ਸਵਾਰ ਦੀ ਮੌਤ ਹੋ ਚੁੱਕੀ ਸੀ ਉਨ੍ਹਾਂ ਨੇ ਕਿਹਾ ਕਿ ਇਸ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਇਸ ਸਬੰਧ ਵਿਚ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਮ੍ਰਿਤਕ ਸਾਬਕਾ ਫੌਜੀ ਸੀ ਜੋ ਕਲਾ ਨੂੰ ਤੋਂ ਗੁਰਦਾਸਪੁਰ ਵਲ ਨੂੰ ਕਿਸੇ ਕੰਮ ਲਈ ਜਾ ਰਿਹਾ ਸੀ l
ਜਿਸ ਦੌਰਾਨ ਪਿੰਡ ਹਰੀਪੁਰ ਨੇੜੇ ਤੇਜ਼ ਰਫ਼ਤਾਰ ਬੱਸ ਵੱਲੋਂ ਉਨ੍ਹਾਂ ਨੂੰ ਕੁਚਲ ਦਿੱਤਾ ਗਿਆ ਜਿਸ ਕਰਕੇ ਉਹਨਾਂ ਦੀ ਮੌਕੇ ਤੇ ਮੌਤ ਹੋ ਗਈ ਉਹਨਾਂ ਨੇ ਕਿਹਾ ਕਿ ਪਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਗਿਆ ਹੈ।