ਨਰਿੰਦਰ ਪਾਲ ਵਰਮਾ ਲਾਲੀ ਨੇ ਪਨਸਪ ਦੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

Must Read

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਹੋਈ ਸ਼ੁਰੂ

ਚੰਡੀਗੜ੍ਹ,2 ਮਾਰਚ (ਸਕਾਈ ਨਿਊਜ਼ ਬਿਊਰੋ) ਦੂਜੇ ਦਿਨ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਚੱੁਕੀ ਹੈ।ਇਸ ਮੌਕੇ ਨਵਜੋਤ ਸਿੰਘ ਸਿੱਧੂ...

4 ਮਾਰਚ ਨੂੰ ਕੋਲਕਾਤਾ ’ਚ ਕੇਂਦਰ ਸਰਕਾਰ ਖ਼ਿਲਾਫ਼ ਵਿਸ਼ਾਲ ਰੈਲੀ

ਨਵੀਂ ਦਿੱਲੀ,2 ਮਾਰਚ (ਸਕਾਈ ਨਿਊਜ਼ ਬਿਊਰੋ) 4 ਮਾਰਚ ਨੂੰ ਕੋਲਕਾਤਾ ਵਿਖੇ ਪੱਛਲੀ ਬੰਗਾਲ ਦੇ ਲੇਖਕਾਂ ,ਕਵੀਆਂ,ਕਿਸਾਨਾਂ ਅਤੇ ਵਿਦਿਆਰਥੀ ਕਾਰਕੁੰਨਾਂ ਵੱਲੋਂ...

ਬਜਟ ਇਜਲਾਸ ਦਾ ਦੂਸਰਾ ਦਿਨ ਅੱਜ

ਚੰਡੀਗੜ੍ਹ,2 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜਟ ਇਜਲਾਸ ਦਾ ਦੂਸਰਾ ਦਿਨ ਹੈ।ਬੀਤੇ ਕੱਲ੍ਹ ਤੋਂ ਪੰਜਾਬ ਸਰਕਾਰ...
ਚੰਡੀਗੜ੍ਹ,18 ਫਰਵਰੀ (ਸਕਾਈ ਨਿਊਜ਼ ਬਿਊਰੋ)
ਪਨਸਪ ਦੇ ਨਵਨਿਯੁਕਤ ਸੀਨੀਅਰ ਵਾਈਸ ਚੇਅਰਮੈਨ ਨਰਿੰਦਰ ਪਾਲ ਵਰਮਾ ਲਾਲੀ  ਨੇ ਅੱਜ ਆਪਣਾ ਅਹੁਦਾ ਪੰਜਾਬ ਦੇ ਕੈਬਨਿਟ ਮੰਤਰੀ  ਸ਼੍ਰੀ ਭਰਤ ਭੂਸ਼ਨ ਆਸ਼ੂ, ਸ. ਭਰਤ ਇੰਦਰ ਸਿੰਘ ਚਾਹਲ, ਸਲਾਹਕਾਰ, ਮੁੱਖ ਮੰਤਰੀ ਪੰਜਾਬ ਦੀ ਹਾਜਰੀ ਵਿੱਚ ਸੰਭਾਲ ਲਿਆ।
ਇਸ ਮੌਕੇ ਸ਼੍ਰੀ ਨਰਿੰਦਰ ਪਾਲ ਵਰਮਾ ਲਾਲੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਉਨ੍ਹਾਂ ਨੂੰ ਬਹੁਤ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ ਅਤੇ ਇਸ ਜਿੰਮੇਵਾਰੀ ਨੂੰ ਬਾਖੂਬੀ ਨਿਭਾਉਣ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਖੇਤੀ ਅਧਾਰਤ ਆਰਥਿਕਤਾ ਵਾਲਾ ਸੂਬਾ ਹੈ ਅਤੇ ਪਨਸਪ ਵਿਭਾਗ ਦੀ ਇਸ ਵਿੱਚ ਬਹੁਤ ਅਹਿਮ ਭੂਮਿਕਾ ਹੈ ਕਿਉਕਿ ਇਹ ਸਿੱਧਾ ਕਿਸਾਨੀ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਜੀਵ ਸ਼ਰਮਾ ਬਿੱਟੂ ਮੇਅਰ ਪਟਿਆਲਾ, ਸ੍ਰੀ ਦਿਲਰਾਜ ਸਿੰਘ ਆਈ.ਏ.ਐੱਸ., ਐਮ ਡੀ ਪਨਸੁਪ, ਸ੍ਰੀ ਕੇ.ਕੇ. ਸ਼ਰਮਾ ਚੇਅਰਮੈਨ ਪੀ.ਆਰ.ਟੀ.ਸੀ., ਸੰਜੀਵ ਗਰਗ ਕਮਿਸ਼ਨਰ ਆਰ.ਟੀ.ਆਈ, ਬਿਮਲਾ ਦੇਵੀ, ਸੀਨੀਅਰ ਵਾਈਸ ਚੇਅਰਪਰਸਨ ਪੰਜਾਬ ਸਟੇਟ ਵੂਮੈਨ ਕਮਿਸ਼ਨ, ਅਨਿਲ ਮਹਿਤਾ ਸੀਨੀਅਰ ਵਾਈਸ ਚੇਅਰਮੈਨ ਪੰਜਾਬ ਖਾਦੀ ਬੋਰਡ, ਜਗਜੀਤ ਸਿੰਘ ਸੱਗੂ ਸੀਨੀਅਰ  ਵਾਈਸ ਚੇਅਰਮੈਨ ਰਮਗੜ੍ਹੀਆ ਵੈਲਫੇਅਰ ਬੋਰਡ ਦੇ , ਵੇਦ ਕਪੂਰ ਵਾਈਸ ਚੇਅਰਮੈਨ ਪਬਲਿਕ ਹੈਲਥ, ਸ੍ਰੀ ਕੇ.ਕੇ. ਮਲਹੋਤਰਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਸ੍ਰੀ ਨਿੰਪੀ ਐਮ.ਸੀ., ਐਡਵੋਕੇਟ ਐਚ ਪੀ ਐਸ ਵਰਮਾ, ਸ੍ਰੀ ਹੋਬੀ ਧਾਲੀਵਾਲ, ਸ੍ਰੀ ਅਜਨੀਸ਼ ਚੇਅਰਮੈਨ  ਕੋਅ ਅਪ੍ਰੇਟਿਵ  , ਅਨਿਲ ਕੁਮਾਰ, ਅਮਿਤ ਕੰਬੋਜ, ਅਸ਼ਵਨੀ  ਕੁਮਾਰ, ਡੈਬੀ  ਸੋਢੀ, ਚੌਧਰੀ ਰਣਧੀਰ ਸਿੰਘ ਚੇਅਰਮੈਨ ਡੇਅਰੀ ਫਾਰਮਾ ਹਰਿਆਣਾ,  ਨਰੇਸ਼ ਦਿੜ੍ਹਬਾ ਐਮ.ਸੀ., ਸ੍ਰੀ ਇੰਦਰਜੀਤ ਦੂਆ ਅਨੁਜ ਖੋਸਲਾ ਚੇਅਰਮੈਨ ਏ.ਉ.ਆਈ.ਸੀ.ਡੀ.ਹਰਿਆਣਾ, ਸੁਰਿੰਦਰ ਕੰਬੋਜ, ਰਮਨੀਕ ਬਾਂਸਲ  ਸਮੇਤ ਪਟਿਆਲਾ ਨਾਲ ਸਬੰਧਤ ਕੲੀ ਪਤਵੰਤੇ ਸ਼ਾਮਲ ਸਨ।

LEAVE A REPLY

Please enter your comment!
Please enter your name here

Latest News

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਹੋਈ ਸ਼ੁਰੂ

ਚੰਡੀਗੜ੍ਹ,2 ਮਾਰਚ (ਸਕਾਈ ਨਿਊਜ਼ ਬਿਊਰੋ) ਦੂਜੇ ਦਿਨ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਚੱੁਕੀ ਹੈ।ਇਸ ਮੌਕੇ ਨਵਜੋਤ ਸਿੰਘ ਸਿੱਧੂ...

4 ਮਾਰਚ ਨੂੰ ਕੋਲਕਾਤਾ ’ਚ ਕੇਂਦਰ ਸਰਕਾਰ ਖ਼ਿਲਾਫ਼ ਵਿਸ਼ਾਲ ਰੈਲੀ

ਨਵੀਂ ਦਿੱਲੀ,2 ਮਾਰਚ (ਸਕਾਈ ਨਿਊਜ਼ ਬਿਊਰੋ) 4 ਮਾਰਚ ਨੂੰ ਕੋਲਕਾਤਾ ਵਿਖੇ ਪੱਛਲੀ ਬੰਗਾਲ ਦੇ ਲੇਖਕਾਂ ,ਕਵੀਆਂ,ਕਿਸਾਨਾਂ ਅਤੇ ਵਿਦਿਆਰਥੀ ਕਾਰਕੁੰਨਾਂ ਵੱਲੋਂ ਮੋਦੀ ਹਕੂਮਤ ਖਿਲਾਫ ਵਿਸ਼ਾਲ ਰੈਲੀ...

ਬਜਟ ਇਜਲਾਸ ਦਾ ਦੂਸਰਾ ਦਿਨ ਅੱਜ

ਚੰਡੀਗੜ੍ਹ,2 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜਟ ਇਜਲਾਸ ਦਾ ਦੂਸਰਾ ਦਿਨ ਹੈ।ਬੀਤੇ ਕੱਲ੍ਹ ਤੋਂ ਪੰਜਾਬ ਸਰਕਾਰ ਦਾ ਬਜਟ ਇਜਲਾਸ ਸ਼ੁਰੂ ਹੋਇਆ...

ਬਹਿਬਲ ਗੋਲੀ ਕਾਂਡ: ਸੁਮੇਧ ਸੈਣੀ ਤੇ ਉਮਰਾਨੰਗਲ ਨੂੰ ਹਾਈ ਕੋਰਟ ਤੋਂ ਅਗਾਊ ਜ਼ਮਾਨਤ ਮਿਲੀ

ਨਿਊਜ਼ ਡੈਸਕ,1 ਮਾਰਚ (ਸਕਾਈ ਨਿਊਜ਼ ਬਿਊਰੋ) ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ...

ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਤੇ ਨਾਮੀਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ, 1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਫੌਤ ਹੋਏ...

More Articles Like This