ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 14 ਮਾਰਚ 2022
ਪੰਜਾਬ ਦੀਆਂ 5 ਸੀਟਾਂ ‘ਤੇ 31 ਮਾਰਚ ਨੂੰ ਚੋਣਾਂ ਹੋਣ ਜਾ ਰਹੀਆਂ ਨੇ। ਮੁੜ ਤੋਂ ਰਾਜ ਸਭਾ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।ਜਿਸ ਦੇ ਚਲਦਿਆਂ ਰਾਜ ਸਭਾ ਚੋਣਾਂ ਲਈ ਅੱਜ ਤੋਂ ਨਾਮਜ਼ਦਗੀਆਂ ਭਰੀਆਂ ਜਾਣਗੀਆਂ ।ਉਮੀਦਵਾਰ 21 ਮਾਰਚ ਤੱਕ ਆਪਣੇ ਨਾਮਜ਼ਦਗੀ ਪੱਤਰ ਭਰ ਸਕਦੇ ਨੇ।ਤੇ 31 ਮਾਰਚ ਨੂੰ ਵੋਟਿੰਗ ਹੋਵੇਗੀ।
ਦੱਸ ਦਈਏ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ,ਪ੍ਰਤਾਪ ਸਿੰਘ ਬਾਜਵਾ,ਸ਼ਵੇਤ ਮਲਿਕ ,ਨਰੇਸ਼ ਗੁਹਰਾਲ ਅਤੇ ਸ਼ਮਸ਼ੇਰ ਸਿੰਘ ਦੂਲੋ ਦੇ ਕਾਰਜਕਾਲ ਦੀ ਮਿਆਦ 9 ਅਪ੍ਰੈਲ ਨੂੰ ਖਤਮ ਹੋਣ ਜਾ ਰਹੀ ਹੈ।ਪੰਜਾਬ ਦੇ ਮੁੱਖ ਚੋਣ ਅਫਸਰ ਡਾ. ਐਸ ਕਰੁਣਾ ਰਾਜੂ ਨੇ ਜਾਣਕਾਰੀ ਦਿੰਦੇ ਹੋਏ ਹੈ ਕਿ 14 ਮਾਰਚ ਨੂੰ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਨਾਮਜ਼ਦਗੀਆਂ ਭਰਨ ਦੀ ਪ੍ਰਕਿਿਰਆਂ ਨੂੰ ਸ਼ੁਰੂ ਹੋ ਜਾਵੇਗੀ ।
ਸੋ ਅੱਜ ਤੋਂ ਰਾਜ ਸਭਾ ਚੋਣਾਂ ਲਈ ਨਾਜ਼ਦਗੀਆਂ ਭਰੀਆਂ ਜਾਣਗੀਆਂ ਨਾਜ਼ਦਗੀਆਂ ਦੀ ਪੜਤਾਲ 22 ਮਾਰਚ ਨੂੰ ਕੀਤੀ ਜਾਵੇਗੀ ਅਤੇ ਉਮੀਦਵਾਰ 24 ਮਾਰਚ ਨੂੰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਨੇ।