ਜ਼ੀਰਕਪੁਰ (ਮੇਜਰ ਅਲੀ), 21 ਅਪ੍ਰੈਲ 2022
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 401ਵੇਂ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜ਼ੀਰਕਪੁਰ ਦੇ ਗੁਰਦੁਆਰਾ ਸ੍ਰੀ ਨਾਭਾ ਸਾਹਿਬ ਵਿਖੇ ਨਤਮਸਤਕ ਹੋਏ। ਜਿੱਥੇ ਉਨ੍ਹਾਂ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ ਅਤੇ ਸੰਗਤਾਂ ਨੂੰ ਨਮਸਕਾਰ ਕੀਤੀ ਅਤੇ ਪੰਜਾਬ ਵਿੱਚ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਕਿਹਾ।
ਇਹ ਖ਼ਬਰ ਵੀ ਪੜ੍ਹੋ:ਪੰਜਾਬ ‘ਚ ਮੁੜ ਫੈਲਣ ਲੱਗਾ ਕੋਰੋਨਾ, ਚਿੰਤਾ ‘ਚ ਸਰਕਾਰ, ਨਵੇਂ ਹੁਕਮ…
ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੀਐਮ ਮਾਨ ਨੇ ਇੱਕ ਵੀਡੀਓ ਜਾਰੀ ਕਰਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਪ੍ਰਣਾਮ ਕਰਦੇ ਹੋਏ ਸੰਗਤਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਸੀ ਕਿ ਗੁਰੂ ਸਾਹਿਬ ਹਮੇਸ਼ਾ ਹੀ ਧਾਰਮਿਕ ਸਮਾਨਤਾ ਦੇ ਹਾਮੀ ਰਹੇ ਹਨ ਅਤੇ ਜ਼ੁਲਮ ਵਿਰੁੱਧ ਲੜਦੇ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ:ਅੰਮ੍ਰਿਤਸਰ ‘ਚ ਔਰਤ ਨੇ 4 ਬੱਚਿਆਂ ਨੂੰ ਦਿੱਤਾ ਜਨਮ, ਪਰਿਵਾਰ ‘ਚ…
ਗੁਰੂ ਸਾਹਿਬ ਹਮੇਸ਼ਾ ਕਹਿੰਦੇ ਸਨ ਕਿ ਮਨੁੱਖ ਦੇ ਬੰਧਨ ਦਾ ਕਾਰਨ ਅਗਿਆਨੀ ਮਨ ਹੈ। ਬੇਸਮਝ ਮਨ ਨੂੰ ਪਰਮਾਤਮਾ ਦੀ ਭਗਤੀ ਦੁਆਰਾ ਹੀ ਕਾਬੂ ਕੀਤਾ ਜਾ ਸਕਦਾ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ ਕੀਤੀ।