ਸ੍ਰੀ ਫਤਹਿਗੜ੍ਹ ਸਾਹਿਬ (ਜਗਦੇਵ ਸਿੰਘ), 15 ਜੂਨ 2022
ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਗੁਰੂ ਹਰਗੋਬਿੰਦ ਸਾਹਿਬ ਛੇਵੀਂ ਪਾਤਸ਼ਾਹੀ ਪੁਲਾਂ ਤੇ ਬੜੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ।
ਇਸ ਮੌਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਵੀ ਪਾਏ ਗਏ । ਇਸ ਮੌਕੇ ਤੇ ਗੁਰੂ ਘਰ ਦੇ ਗ੍ਰੰਥੀ ਸਿੰਘ ਨਿਰਮਲ ਸਿੰਘ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ ਅਰਦਾਸ ਵੀ ਕੀਤੀ ਗਈ ।
ਇਸ ਮੌਕੇ ਤੇ ਇਲਾਕੇ ਦੀ ਵੱਡੀ ਗਿਣਤੀ ਵਿਚ ਸੰਗਤ ਨੇ ਗੁਰੂ ਘਰ ਨਤਮਸਤਕ ਹੋ ਕੇ ਆਪਣੀ ਹਾਜ਼ਰੀ ਲਗਵਾਈ ਅਤੇ ਸੰਗਤਾਂ ਵੱਲੋਂ ਆਪਣੇ ਘਰਾਂ ਤੋਂ ਤਿਆਰ ਕੀਤੇ ਮਿੱਸੇ ਪ੍ਰਸ਼ਾਦੇ ਲੱਸੀ ਦੁੱਧ ਪਿਆਜ਼ ਅਤੇ ਹੋਰ ਲੰਗਰ ਸਮੱਗਰੀ ਲਿਆ ਕੇ ਸੇਵਾ ਵਿੱਚ ਯੋਗਦਾਨ ਪਾਇਆ ।
ਇਸ ਮੌਕੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਗੁਰਦੁਆਰਾ ਸ੍ਰੀ ਫਤਿਹਗਡ਼੍ਹ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਵੱਲੋਂ ਆਈਆਂ ਸੰਗਤਾਂ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ ਗਿਆ ।