ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ),22 ਮਾਰਚ 2022
ਸਕਾਈ ਨਿਊਜ਼ ਪੰਜਾਬ ‘ਤੇ ਇਸ ਵੇਲੇ ਦੀ ਵੱਡੀ ਖ਼ਬਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਨਾਲ ਜੁੜੀ ਹੈ । ਪ੍ਰਤਾਪ ਬਾਜਵਾ ਨੇ ਅਸਤੀਫਾ ਦੇ ਦਿੱਤਾ ਹੈ ।ਜੀ ਹਾਂ ਉਹਨਾਂ ਨੇ ਰਾਜ ਸਭਾ ਮੈਂਬਰ ਦਾ ਅਹੁਦਾ ਛੱਡਦੇ ਹੋਏ ਲਿਖਤੀ ਰੂਪ ਵਿੱਚ ਰਾਜ ਸਭਾ ਦੇ ਚੇਅਰਮੈਨ ਅਤੇ ਦੇਸ਼ ਦੇ ਉਪ–ਰਾਸ਼ਟਰਪਤੀ ਨੂੰ ਅਸਤੀਫਾ ਭੇਜਿਆ ਹੈ ।ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੁਣ ਪੰਜਾਬ ਵਿੱਚ ਪੰਜਾਬ ਦੀਆਂ 5 ਰਾਜ ਸਭਾ ਸੀਟਾਂ ‘ਤੇ 31 ਮਾਰਚ ਨੂੰ ਵੋਟਿੰਗ ਹੋਵੇਗੀ ।
ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ 5 ਆਗੂਆਂ ਨੂੰ ਚੋਣ ਮੈਦਾਨ ਦੇ ਵਿੱਚ ਉਤਾਰਿਆ ਗਿਆ ਹੈ ।ਜਿਨ੍ਹਾਂ ਵੱਲੋਂ ਬੀਤੇ ਦਿਨ ਨਾਮਜ਼ਦਗੀ ਪੱਤਰ ਵੀ ਭਰੇ ਗਏ।ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਰਾਜ ਸਭਾ ਮੈਂਬਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ,ਸ਼ਮਸ਼ੇਰ ਸਿੰਘ ਦੂਲੋਂ ,ਅਕਾਲੀ ਦਲ ਦੇ ਸੁਖਦੇਵ ਸਿੰਘ ਢੀਂਡਸਾ, ਨਰੇਸ਼ ਗੁਜਰਾਲ ਤੋਂ ਇਲਾਵਾ ਬੀਜੇਪੀ ਦੇ ਸ਼ਵੇਤ ਮਲਿਕ ਦਾ ਕਾਰਜ ਕਾਲ ਅਪ੍ਰੈਲ ਦੇ ਵਿੱਚ ਖਤਮ ਹੋ ਰਿਹਾ ਹੈ।
31 ਮਾਰਚ ਨੂੰ ਪੰਜਾਬ ਦੀ 5 ਰਾਜ ਸਭਾ ਸੀਟਾਂ ‘ਤੇ ਚੋਣ ਹੋਵੇਗੀ ਜਿਸ ਤੋਂ ਪਹਿਲਾਂ ਰਾਜ ਸਭਾ ਮੈਂਬਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅਹੁਦਾ ਛੱਡਦੇ ਹੋਏ ਅਸਤੀਫਾ ਦੇ ਦਿੱਤਾ ਹੈ ।ਦੱਸ ਦਈਏ ਕਿ ਹਾਲ ਹੀ ਵਿੱਚ ਜੋ ਪੰਜਾਬ ਵਿਧਾਨ ਸਭਾ ਚੋਣਾਂ ਹੋਈਆਂ ਨੇ ਉਹਨਾਂ ‘ਚ ਪ੍ਰਤਾਪ ਸਿੰਘ ਬਾਜਵਾ ਹਲਕਾ ਕਾਦੀਆਂ ਤੋਂ ਵਿਧਾਇਕ ਵੀ ਬਣੇ ਹਨ।