ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 1 ਮਈ 2022
ਬੀਤੇ ਦਿਨੀਂ ਪਟਿਆਲਾ ਦੇ ਮਾਲ ਰੋਡ ‘ਤੇ ਸਥਿਤ ਮਾਤਾ ਕਾਲੀ ਦੇਵੀ ਮੰਦਰ ਵਿਖੇ ਹੋਈ ਹਿੰਸਕ ਝੜਪ ਤੋਂ ਬਾਅਦ ਹਰਕਤ ‘ਚ ਆਏ ਜ਼ਿਲ੍ਹਾ ਤੇ ਪੁਲਸ ਪ੍ਰਸ਼ਾਸਨ ਨੇ ਕਈ ਵਿਅਕਤੀਆਂ ਦੇ ਖ਼ਿਲਾਫ਼ ਮਾਮਲੇ ਦਰਜ ਕੀਤੇ ।
ਇਹ ਖ਼ਬਰ ਵੀ ਪੜ੍ਹੋ:ਪੰਜਾਬੀ ਗਾਇਕ ਮਲਕੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ…
ਇਹ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਸਿੱਖ ਪ੍ਰਚਾਰਕ ਵਜੋਂ ਜਾਣੇ ਜਾਂਦੇ ਬਰਜਿੰਦਰ ਸਿੰਘ ਪਰਵਾਨਾ ਨੂੰ ਪੁਲਿਸ ਨੇ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।ਦੱਸਿਆ ਜਾ ਰਿਹਾ ਹੈ ਕਿ ਭਾਈ ਬਰਜਿੰਦਰ ਸਿੰਘ ਪਰਵਾਨਾ ਨੂੰ ਬੀਤੀ ਰਾਤ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਹੈ ।ਤੁਹਾਨੂੰ ਦੱਸ ਦਈਏ ਕਿ ਭਾਈ ਬਰਜਿੰਦਰ ਸਿੰਘ ਪਰਵਾਨਾ ‘ਤੇ ਪਹਿਲਾਂ ਵੀ ਕਈ ਅਪਾਰਿਧਕ ਮਾਮਲੇ ਦਰਜ ਹੈ।
ਇਹ ਖ਼ਬਰ ਵੀ ਪੜ੍ਹੋ:ਹੁਸ਼ਿਆਰਪੁਰ ‘ਚ ਬਿਜਲੀ ਸੰਕਟ ਨੂੰ ਲੈ ਕੇ ਕਿਸਾਨਾਂ ਨੇ ਲਗਾਇਆ ਧਰਨਾ
ਗ੍ਰਿਫ਼ਤਾਰੀ ਤੋਂ ਬਾਅਦ ਭਾਈ ਬਰਜਿੰਦਰ ਸਿੰਘ ਪਰਵਾਨਾ ਨੂੰ ਕਿੱਥੇ ਰੱਖਿਆ ਗਿਆ ਹੈ, ਇਸ ਬਾਰੇ ਹਾਲੇ ਪੁਖ਼ਤਾ ਜਾਣਕਾਰੀ ਪ੍ਰਾਪਤ ਨਹੀਂ ਹੋ ਰਹੀ ਹੈ।