ਸ੍ਰੀ ਮੁਕਤਸਰ ਸਾਹਿਬ,11ਫਰਵਰੀ (ਤਰਸੇਮ ਢੁੱਡੀ)
ਪੂਰੇ ਪੰਜਾਬ ਵਿੱਚ ਨਗਰ ਕੌਂਸਲ ਅਤੇ ਨਗਰ ਨਿਗਮ ਦੀਆਂ ਚੋਣਾਂ ਹੋ ਰਹੀਆਂ ਹਨ ਜਿਸ ਦੇ ਚੱਲਦੇ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਵਿਖੇ ਭਾਰਤੀ ਕਿਸਾਨ ਯੂਨੀਅਨ ਵਲੋ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਵੱਲੋਂ ਘਰ-ਘਰ ਜਾ ਕੇ ਵੋਟਾਂ ਮੰਗਣ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਗਲੀ-ਮੁਹੱਲਿਆਂ ਵਿੱਚ ਬਾਹਰ ਕੱਢਿਆ ਗਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਵਿਰੋਧ ਇਸ ਕਰਕੇ ਕੀਤਾ ਜਾ ਰਿਹਾ ਹੈ ਕੇ ਕੇਂਦਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੈ ਇਹ ਸਰਕਾਰ ਵੱਲੋਂ ਕਿਸਾਨਾਂ ਦੇ ਖਿਲਾਫ਼ ਤਿੰਨ ਕਾਲੇ ਕਨੂੰਨ ਲਾਗੂ ਕੀਤੇ ਗਏ ਹਨ
ਜਿਸ ਨੂੰ ਲੈ ਕੇ ਕਿਸਾਨਾਂ ਦੇ ਭਾਰੀ ਰੋਸ ਪਾਇਆ ਜਾ ਰਿਹਾ ਹੈ ਕਿਸਾਨਾਂ ਦਾ ਕਹਿਣਾ ਹੈ ਕੇ ਜਦ ਤਕ ਕੇਂਦਰ ਸਰਕਾਰ ਨੂੰ ਵਾਪਸ ਨਹੀ ਲੈਂਦੀ ਉਦੋਂ ਤੱਕ ਭਾਰਤੀ ਜਨਤਾ ਪਾਰਟੀ ਦੇ ਕਿਸੇ ਵੀ ਲੀਡਰ ਅਤੇ ਵਰਕਰਾਂ ਦਾ ਅਸੀਂ ਵਿਰੋਧ ਜਾਰੀ ਰੱਖਣਗੇ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਪਿੰਡ ਦੌਲਾ ਨੇ ਕਿਹਾ ਕਿ ਗਿੱਦੜਬਾਹਾ ਦੇ ਵਾਰਡ ਨੰਬਰ 1 ਵਰਦਮਾਨ ਢਾਬਾ ਵਿਖੇ ਭਾਰਤੀ ਜਨਤਾ ਪਾਰਟੀ ਦੇ ਲੋਕ ਆਪਣਾ ਚੋਣ ਪ੍ਰਚਾਰ ਕਰ ਰਹੇ ਸਥਾਨਕ ਲੋਕਾਂ ਨੇ ਫੋਨ ਕਰਕੇ ਬੁਲਾਇਆ
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਬਲਾਕ ਨਾਨਕ ਸਿੰਘ ਨੇ ਦਸਿਆ ਕੇ ਸਾਨੂੰ ਗਿੱਦੜਬਾਹਾ ਤੋਂ ਹੋਣ ਕਰਕੇ ਇਤਲਾਹ ਦਿੱਤੀ ਗਈ ਸੀ ਕੇ ਵਾਰਡ ਨੰਬਰ 1 ਦੇ ਵਿਚ ਭਾਰਤੀ ਜਨਤਾ ਪਾਰਟੀ ਦਾ ਪ੍ਰਚਾਰ ਕਰ ਰਹੇ ਹਨ ਅਤੇ ਵੋਟ ਮੰਗ ਰਹੇ ਹਨ ਜਿਸ ਨੂੰ ਰੋਕਣ ਦੇ ਲਈ ਅਸੀਂ ਮੌਕੇ ਤੇ ਪਹੁੰਚੇ ਅਤੇ ਉਨ੍ਹਾਂ ਨੂੰ ਵਾਰ ਵਿਚੋ ਬਾਹਰ ਕੀਤਾ ਗਿਆ
ਇਸ ਮੌਕੇ ਸਾਬਕਾ ਸੈਨਿਕ ਅਕਾਈ ਦੇ ਆਗੂ ਉਪਕਾਰ ਸਿੰਘ ਫਕਰਸਰ ਨੇ ਕਿਹਾ ਕਿ ਸਾਨੂੰ ਗਿੱਦੜਬਾਹਾ ਦੇ ਵਾਰਡ ਨੰਬਰ-1 ਵਿਚੋਂ ਫੋਨ ਕਰਕੇ ਦੱਸਿਆ ਕੇ ਭਾਰਤੀ ਜਨਤਾ ਪਾਰਟੀ ਦਾ ਉਮੀਦਵਾਰ ਫੁੱਲ ਦਾ ਨਿਸ਼ਾਨ ਲੈ ਕੇ ਲੋਕਾਂ ਤੋਂ ਵੋਟਾਂ ਮੰਗੀਆਂ ਇਥੇ ਪਹੁੰਚੇ ਤਾਂ ਉਹ ਘਰ ਘਰ ਜਾ ਕੇ ਵੋਟਾਂ ਮੰਗਦੇ ਸਨ