ਜਲੰਧਰ (ਪਰਮਜੀਤ ਸਿੰਘ), 15 ਮਾਰਚ 2022
ਜਲੰਧਰ ਦੇ ਨਕੋਦਰ ਦੇ ਪਿੰਡ ਮੱਲੀਆਂ ‘ਚ ਚੱਲ ਰਹੇ ਕਬੱਡੀ ਕੱਪ ਟੂਰਨਾਮੈਂਟ ਦੌਰਾਨ ਮਸ਼ਹੂਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ‘ਤੇ ਗੋਲੀਆਂ ਚਲਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਖਿਡਾਰੀ ਸੰਦੀਪ ਨੂੰ ਹਸਪਤਾਲ ਲੈ ਗਏ ਪਰ ਉੱਥੇ ਉਸ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਹਮਲਾਵਰ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਿਆ।
ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਸਫੇਦ ਰੰਗ ਦੀ ਕਾਰ ‘ਚ ਆਏ ਸਨ ਅਤੇ ਸੰਦੀਪ ‘ਤੇ ਹਮਲਾ ਕਰਕੇ ਫਰਾਰ ਹੋ ਗਏ। ਮੌਕੇ ‘ਤੇ ਪਹੁੰਚੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਗੌਰਤਲਬ ਹੈ ਕਿ ਪੰਜਾਬ ਵਿੱਚ ਇੱਕ ਵਾਰ ਫਿਰ ਅਪਰਾਧਾਂ ਦਾ ਗ੍ਰਾਫ ਵਧਣਾ ਸ਼ੁਰੂ ਹੋ ਗਿਆ ਹੈ। ਦੂਜੇ ਪਾਸੇ ਜੇਕਰ ਜਲੰਧਰ ਦੀ ਗੱਲ ਕਰੀਏ ਤਾਂ ਜਲੰਧਰ ‘ਚ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਲੰਧਰ ਪੁਲਿਸ ਅਪਰਾਧ ਨੂੰ ਲੈ ਕੇ ਫੇਲ੍ਹ ਹੁੰਦੀ ਨਜ਼ਰ ਆ ਰਹੀ ਹੈ।