ਨਵੀਂ ਦਿੱਲੀ,11 ਜਨਵਰੀ (ਸਕਾਈ ਨਿਊਜ਼ ਬਿਊਰੋ)
ਭਾਰਤ ਦੇ ਵਿੱਚ ਕੋਰੋਨਾ ਟੀਕਾਕਰਨ ਨੂੰ ਐਂਮਰਜੈਸੀ ਮਨਜ਼ੂਰੀ ਮਿਲ ਗਈ ਅਤੇ ਕੋਰੋਨਾ ਟੀਕਾਕਾਰਨ 16 ਜਨਵਰੀ ਨੂੰ ਪੂਰੇ ਭਾਰਤ ਵਿੱਚ ਸ਼ੁਰੂ ਕੀਤਾ ਜਾਵੇਗਾ ਜਿਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਰੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ ਗਈ।ਇਸ ਬੈਠਕ ਵਿੱਚ ਸਾਰੇ ਰਾਜਾਂ ਨੇ ਟੀਕਾਕਰਨ ਮੁਹਿੰਮ ਦੀਆਂ ਤਿਆਰੀਆਂ ਦਾ ਵੇਰਵਾ ਪੇਸ਼ ਕੀਤਾ ਹੈ। ਵੀਡੀਓ ਕਾਨਫਰੰਸਿੰਗ ਰਾਹੀਂ ਇਹ ਮਹਤੱਵਪੂਰਨ ਬੈਠਕ ਕੀਤੀ ਗਈ
ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ ਲੜਕੀਆਂ ਦੀ ਸਿਹਤ ਸੰਭਾਲ ਲਈ 8 ਕਰੋੜ ਤੋਂ ਵੱਧ ਦੀ ਗ੍ਰਾਂਟ ਜਾਰੀ
ਮੁੱਖ ਮੰਤਰੀਆਂ ਨਾਲ ਹੋਈ ਮੁਲਾਕਾਤ ਵਿੱਚ ਪੀਐਮ ਮੋਦੀ ਨੇ ਕਿਹਾ ਕਿ ਪਹਿਲਾ ਫਰੰਟ ਲਾਈਨ ਵਰਕਰਾਂ ਨੂੰ ਸਭ ਤੋਂ ਪਹਿਲਾਂ ਕੋਰੋਨਾ ਟੀਕਾ ਲਗਾਇਆ ਜਾਵੇਗਾ। ਇਸ ਤੋਂ ਬਾਅਦ ਸਫਾਈ ਸੇਵਕਾਂ ਨੂੰ ਟੀਕਾ ਲਗਵਾਇਆ ਜਾਵੇਗਾ। ਇਸ ਤੋਂ ਬਾਅਦ ਪੁਲਿਸ ਅਧਿਕਾਰੀਆਂ, ਸੁਰੱਖਿਆ ਅਧਿਕਾਰੀਆਂ, ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ਕੋਰੋਨਾ ਟੀਕਾ ਲਗਾਇਆ ਜਾਵੇਗਾ।
ਦੂਜੇ ਪੜਾਅ ਵਿੱਚ, 50 ਸਾਲ ਤੋਂ ਵੱਧ ਉਮਰ ਦੇ ਲੋਕ ਅਤੇ ਜਿਹੜੇ ਲੋਕ ਲਾਗ ਦੇ ਲਈ ਜ਼ਿਆਦਾ ਸੰਵੇਦਨਸ਼ੀਲ ਹਨ ਉਨ੍ਹਾਂ ਨੂੰ ਟੀਕਾ ਲਗਾਇਆ ਜਾਵੇਗਾ। ਇਸ ਬੈਠਕ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਦੋ ਟੀਕੇ ਜਿਨ੍ਹਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਉਹ ਮੇਡ ਇਨ ਇੰਡੀਆ ਹਨ। ਇਹ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਚਾਰ ਹੋਰ ਟੀਕਿਆਂ ‘ਤੇ ਕੰਮ ਚੱਲ ਰਿਹਾ ਹੈ।