ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 22 ਮਾਰਚ 2022
ਪੰਜਾਬ ਦੇ ਨਵੇਂ ਸੀਐਮ ਭਗਵੰਤ ਮਾਨ ਵੱਲੋਂ ਵੀਰਵਾਰ ਯਾਨੀ ਕਿ 24 ਮਾਰਚ ਨੂੰ ਸਵੇਰੇ 11.00 ਵਜੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਤੁਹਾਨੂੰ ਦੱਸ ਦਈਏ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਪਹਿਲੀ ਵਾਰ ਪੀਐਮ ਮੋਦੀ ਨਾਲ ਮੁਲਾਕਾਤ ਕਰਨਗੇ ।ਇਸ ਮੁਲਾਕਾਤ ਦੌਰਾਨ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ।