ਸ੍ਰੀ ਆਨੰਦਪੁਰ ਸਾਹਿਬ( ਸੰਦੀਪ ਸ਼ਰਮਾ), 24 ਜੂਨ 2022
ਅਗਨੀਪਥ ਸਕੀਮ ਨੂੰ ਲੈ ਕੇ ਜਿੱਥੇ ਪੂਰੇ ਭਾਰਤ ਵਿੱਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ ਉਥੇ ਹੀ ਪੰਜਾਬ ਵਿੱਚ ਵੀ ਲਗਾਤਾਰ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ ਗੱਲ ਕੀਤੀ ਜਾਵੇl
ਸ੍ਰੀ ਆਨੰਦਪੁਰ ਸਾਹਿਬ ਦੀ ਤਾਂ ਸ੍ਰੀ ਆਨੰਦਪੁਰ ਸਾਹਿਬ ਵਿੱਚ ਵੀ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਕਿਸਾਨਾਂ ਵੱਲੋਂ ਸਥਾਨਕ ਬੱਸ ਸਟੈਂਡ ਤੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ l
ਉਸ ਤੋਂ ਬਾਅਦ ਕਿਸਾਨ ਅਤੇ ਨੌਜਵਾਨ ਇਕੱਠੇ ਹੋ ਕੇ ਐਸਡੀਐਮ ਦਫ਼ਤਰ ਗਏ ਉੱਥੇ ਵੀ ਇਨ੍ਹਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਅਤੇ ਮੋਦੀ ਸਰਕਾਰ ਦਾ ਪੁਤਲਾ ਜਲਾਇਆ ਗਿਆl