ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਐਸਜੀਪੀਸੀ ਪ੍ਰਧਾਨ ਧਾਮੀ ਨੇ ਸਮੂਹ ਸੰਗਤ ਨੂੰ ਦਿੱਤੀ ਪ੍ਰਕਾਸ਼ ਪੂਰਬ ਦੀ ਵਧਾਈ

Must Read

ਬੱਸ ਸਟੈਂਡ ਕੰਡਕਟਰਾਂ ਨੇ ਕੁੱਟਿਆ ਪੁਲਿਸ ਮੁਲਾਜ਼ਮ, ਵੇਖੋ ਮੌਕੇ ਦੀਆਂ ਤਸਵੀਰਾਂ

ਫਿਰੋਜ਼ਪੁਰ ( ਸੁਖਚੈਨ ਸਿੰਘ), 4 ਜੂਨ 2023 ਫਿਰੋਜ਼ਪੁਰ ਸ਼ਹਿਰ ਦੇ ਬੱਸ ਸਟੈਂਡ ਤੇ ਉਸ ਸਮੇਂ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ...

ਪੁੱਤ ਦੀ ਮੌਤ ਦੇ ਸਾਲ ਬਾਅਦ ਫਿਰ ਭਾਵੁਕ ਹੋਈ ਮਾਂ ਚਰਨ ਕੌਰ ,ਪੜ੍ਹੋ ਕਿਵੇਂ ਸਰਕਾਰ ਨੂੰ ਪਾਈਆਂ ਲਾਹਨਤਾਂ

ਮਾਨਸਾ( ਭੀਸ਼ਮ ਗੋਇਲ), 4 ਜੂਨ 2023 ਸਿੱਧੂ ਮੂਸੇਵਾਲਾ ਦੇ ਕਤਲ ਨੂੰ ਇੱਕ ਸਾਲ ਹੋ ਗਿਆ ਹੈ ਅਤੇ ਪਰਿਵਾਰ ਲਗਾਤਾਰ ਇਨਸਾਫ਼...

PM ਮੋਦੀ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਕੀਤੀ ਉੱਚ ਪੱਧਰੀ ਮੀਟਿੰਗ, ਹੁਣ ਕਰਨਗੇ ਘਟਨਾ ਸਥਾਨ ਦਾ ਦੌਰਾ

ਦਿੱਲੀ (ਬਿਊਰੋ ਰਿਪੋਰਟ), 3 ਜੂਨ 2023 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ (3 ਜੂਨ) ਓਡੀਸ਼ਾ ਵਿੱਚ ਬਾਲਾਸੋਰ ਰੇਲ ਹਾਦਸੇ ਸਬੰਧੀ...

ਅੰਮ੍ਰਿਤਸਰ (ਮਨਜਿੰਦਰ ਸਿੰਘ), 21 ਅਪ੍ਰੈਲ 2022

ਅੰਮ੍ਰਿਤਸਰ ਨੌਵੇਂ ਪਾਤਸ਼ਾਹ ਜੀ ਦੀ 401 ਸਾਲਾ ਪ੍ਰਕਾਸ਼ ਪੁਰਬ ਤੇ ਸੰਗਤਾਂ ਗੁਰੂ ਕਾ ਮਹਿਲ ਵਿਖੇ ਨਤਮਸਤਕ ਹੋਣ ਲਈ ਪੁਜੀਆਂ ਅੱਜ ਸੰਸਾਰ ਭਰ ਵਿੱਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਬੜੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ । 401 ਸਾਲਾ ਪ੍ਰਕਾਸ਼ ਪੁਰਬ ਨੂੰ ਲੈਕੇ ਗੁਰੂ ਕਾ ਮਹਿਲ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ ਅਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਉਭਾਰਨ ਦੀ ਲੋੜ ’ਤੇ ਜ਼ੋਰ ਦਿੱਤਾ।

ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗਏ ਸ਼ਤਾਬਦੀ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨੌਵੇਂ ਪਾਤਸ਼ਾਹ ਦੇ ਇਤਿਹਾਸਕ ਪੁਰਬ ਦੀ ਵਧਾਈ ਦਿੰਦਿਆਂ ਮਾਨਵਤਾ ਦੀ ਭਲਾਈ ਲਈ ਯਤਨਸ਼ੀਲ ਹੋਣ ਦੀ ਪ੍ਰੇਰਣਾ ਕੀਤੀ।

ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦਾ ਜੀਵਨ ਇਤਿਹਾਸ ਅਤੇ ਉਨ੍ਹਾਂ ਦੀ ਦੇਣ ਮਾਰਗ ਦਰਸ਼ਨ ਦੇਣ ਵਾਲੀ ਹੈ। ਗੁਰੂ ਸਾਹਿਬ ਨੇ ਸਮਾਜਿਕ ਤੇ ਧਾਰਮਿਕ ਕਦਰਾਂ-ਕੀਮਤਾਂ ਦੇ ਮਹੱਤਵ ਨੂੰ ਸਮਾਜ ਅੰਦਰ ਪ੍ਰਬਲ ਕੀਤਾ ਅਤੇ ਮਾਨਵਤਾ ਦੀ ਖਾਤਰ ਆਪਣੀ ਸ਼ਹਾਦਤ ਦਿੱਤੀ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਨੂੰ ਗੁਰੂ ਚਰਨਾਂ ਨਾਲ ਜੁੜਨ ਦੀ ਲੋੜ ਹੈ ਉਨ੍ਹਾਂ ਆਖਿਆ ਕਿ ਗੁਰੂ ਘਰ ਦੇ ਕਾਰਜ ਲਈ ਕੋਈ ਇਕ ਸੰਸਥਾ ਨਹੀਂ ਸਗੋਂ ਦੇਸ਼ ਦੁਨੀਆਂ ਅੰਦਰ ਵਸਦੀ ਸਾਰੀ ਸਿੱਖ ਕੌਮ ਅੱਗੇ ਆਏ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕੌਮ ਦੇ ਨੁਮਾਇੰਦਿਆਂ, ਦੇਸ਼ ਵਿਦੇਸ਼ ’ਚ ਵੱਸਦੀਆਂ ਸੰਗਤਾਂ ਨੂੰ ਇੱਕ ਵਾਰ ਫਿਰ ਇਸ ਸ਼ੁਭ ਦਿਹਾੜੇ ਦੀ ਵਧਾਈ ਦਿੱਤੀ ਉਨ੍ਹਾਂ ਸਮੁੱਚੀ ਸਿੱਖ ਕੌਮ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਹੰਭਲਾ ਮਾਰਨ ਲਈ ਆਖਿਆ।

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਕਿ ਇਸ ਸਬੰਧ ਵਿਚ ਗੁਰੂ ਸਾਹਿਬ ਜੀ ਦੀ ਸੋਚ ਨੂੰ ਅੱਗੇ ਵਧਾਉਣਾ ਹੋਰ ਵੀ ਜ਼ਿਆਦਾ ਮਹੱਤਵਪੂਰਨ ਹੈ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਗੁਰੂ ਕਾ ਮਹਿਲ ਨਤਮਸਤਕ ਹੋਏ ਤੇ ਅੱਜ ਦੇ ਇਸ ਸ਼ੁਭ ਦਿਨ ਦੀ ਦੇਸ਼ ਵਿਦੇਸ਼ ਵਿੱਚ ਬੈਠੀਆਂ ਸਿੱਖ ਨਾਮ ਲੇਵਾ ਸੰਗਤ ਨੂੰ ਵਧਾਈ ਦਿੱਤੀ l

ਉਥੇ ਹੀ ਗੁਰੂ ਕਾ ਮਹਿਲ ਵਿਚ ਪੁਜੀਆਂ ਸੰਗਤਾਂ ਨੇ ਵੀ ਅੱਜ ਦੇ ਇਸ ਪਵਿੱਤਰ ਦਿਹਾੜੇ ਤੇ ਗੁਰੂ ਕੀ ਵਡਾਲੀ ਤੌ ਪਹੁੰਚੇ ਗਾਗਰ ਜਥੇ ਵਲੌ ਪੰਜ ਸਰੋਵਰ ਦੇ ਜਲ ਨਾਲ ਗੁਰੂ ਦੁਆਰਾ ਗੁਰੂ ਕੇ ਮਹਿਲ ਦੀ ਸੇਵਾ ਕੀਤੀ ਅਤੇ ਸਿੱਖ ਕੌਮ ਤੇ ਸਿੱਖ ਨਾਮ ਲੇਵਾ ਸੰਗਤਾਂ ਨੂੰ ਵਧਾਈ ਦਿੱਤੀ।

LEAVE A REPLY

Please enter your comment!
Please enter your name here

Latest News

ਬੱਸ ਸਟੈਂਡ ਕੰਡਕਟਰਾਂ ਨੇ ਕੁੱਟਿਆ ਪੁਲਿਸ ਮੁਲਾਜ਼ਮ, ਵੇਖੋ ਮੌਕੇ ਦੀਆਂ ਤਸਵੀਰਾਂ

ਫਿਰੋਜ਼ਪੁਰ ( ਸੁਖਚੈਨ ਸਿੰਘ), 4 ਜੂਨ 2023 ਫਿਰੋਜ਼ਪੁਰ ਸ਼ਹਿਰ ਦੇ ਬੱਸ ਸਟੈਂਡ ਤੇ ਉਸ ਸਮੇਂ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ...

ਪੁੱਤ ਦੀ ਮੌਤ ਦੇ ਸਾਲ ਬਾਅਦ ਫਿਰ ਭਾਵੁਕ ਹੋਈ ਮਾਂ ਚਰਨ ਕੌਰ ,ਪੜ੍ਹੋ ਕਿਵੇਂ ਸਰਕਾਰ ਨੂੰ ਪਾਈਆਂ ਲਾਹਨਤਾਂ

ਮਾਨਸਾ( ਭੀਸ਼ਮ ਗੋਇਲ), 4 ਜੂਨ 2023 ਸਿੱਧੂ ਮੂਸੇਵਾਲਾ ਦੇ ਕਤਲ ਨੂੰ ਇੱਕ ਸਾਲ ਹੋ ਗਿਆ ਹੈ ਅਤੇ ਪਰਿਵਾਰ ਲਗਾਤਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ,...

PM ਮੋਦੀ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਕੀਤੀ ਉੱਚ ਪੱਧਰੀ ਮੀਟਿੰਗ, ਹੁਣ ਕਰਨਗੇ ਘਟਨਾ ਸਥਾਨ ਦਾ ਦੌਰਾ

ਦਿੱਲੀ (ਬਿਊਰੋ ਰਿਪੋਰਟ), 3 ਜੂਨ 2023 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ (3 ਜੂਨ) ਓਡੀਸ਼ਾ ਵਿੱਚ ਬਾਲਾਸੋਰ ਰੇਲ ਹਾਦਸੇ ਸਬੰਧੀ ਸਥਿਤੀ ਦਾ ਜਾਇਜ਼ਾ ਲੈਣ ਲਈ...

ਟ੍ਰੈਫਿਕ ਪੁਲਿਸ ਨੇ ਕੱਟਿਆ ਚਲਾਨ ਤਾਂ ਨਿਹੰਗ ਸਿੰਘ ਹੋ ਗਏ ਤੱਤੇ, ਸੜਕ ‘ਤੇ ਪਾਤਾ ਗਾਹ , ਸਾਡੇ ਨਾਲ ਹੋਇਆ ਧੱਕਾ “

ਗੁਰਦਾਸਪੁਰ ( ਰਾਜੇਸ਼ ਅਲੂਣਾ), 3 ਜੂਨ 2023 ਮਾਮਲਾ ਬਟਾਲਾ ਤੋਂ ਦੇਰ ਰਾਤ ਉਸ ਵੇਲੇ ਸਾਹਮਣੇ ਆਇਆ ਜਦੋ ਬਟਾਲਾ ਟਰੈਫਿਕ ਪੁਲਿਸ ਵਲੋਂ ਮਿਸ਼ਨ ਬਲੁ ਸਟਾਰ ਨੂੰ...

ਬਜ਼ੁਰਗ ਜੋੜੇ ਨੂੰ ਬੰਦੀ ਬਣਾ ਕੇ ਪਹਿਲਾਂ ਕੀਤੀ ਕੁੱ++ਟ++ਮਾ+++ਰ, ਫਿਰ ਸੋਨੇ ਦੇ ਗ੍ਰਹਿਣੇ ਅਤੇ 3 ਲੱਖ ਲੈ ਕੇ ਚੋਰ ਹੋਏ ਫਰਾਰ

ਹੁਸ਼ਿਆਰਪੁਰ (ਦੀਪਕ ਅਗਨੀਹੋਤਰੀ), 3 ਜੂਨ 2023 ਸ਼ੁੱਕਰਵਾਰ ਸਵੇਰੇ 1.30 ਵਜੇ ਅਣਪਛਾਤੇ ਚੋਰਾਂ ਨੇ ਬਜ਼ੁਰਗ ਜੋੜੇ ਦੀ ਕੁੱਟਮਾਰ ਕਰਕੇ ਉਨ੍ਹਾਂ ਨੂੰ ਬੰਧਕ ਬਣਾ ਕੇ ਘਰ 'ਚ...

More Articles Like This