ਫਤਹਿਗੜ੍ਹ ਸਾਹਿਬ (ਜਗਦੇਵ ਸਿੰਘ), 14 ਅਪ੍ਰੈਲ 2022
ਪਰਨੀਤ ਸ਼ੇਰਗਿੱਲ ਨੇ ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਵਜੋਂ ਆਪਣਾ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾਂ ਉਹ ਪੀ.ਆਰ.ਟੀ.ਸੀ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ।
ਅਹੁਦਾ ਸੰਭਾਲਣ ਤੋਂ ਪਹਿਲਾਂ ਪਰਨੀਤ ਸ਼ੇਰਗਿੱਲ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਵੀ ਹੋਏ, ਜਿੱਥੇ ਗੁਰੂਘਰ ਦੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵੇਂ ਡਿਪਟੀ ਕਮਿਸ਼ਨਰ ਪ੍ਰਨੀਤ ਸ਼ੇਰਗਿੱਲ ਨੇ ਕਿਹਾ ਕਿ ਉਹ ਆਪਣੇ ਜ਼ਿਲ੍ਹੇ ਦੇ ਸਮੁੱਚੇ ਅਧਿਕਾਰੀਆਂ ਦੇ ਨਾਲ ਮਿਲ ਕੇ ਜ਼ਿਲ੍ਹੇ ਦਾ ਵਿਕਾਸ ਕਰਵਾਉਣ ਵਿਚ ਹਮੇਸ਼ਾਂ ਤਰਜੀਹ ਦੇਂਦੇ ਰਹਿਣਗੇ । ਇਸ ਮੌਕੇ ਤੇ ਜ਼ਿਲ੍ਹੇ ਦੇ ਵੱਖ ਵੱਖ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਜੀ ਆਇਆ ਆਖਿਆ ਗਿਆ ।
ਇਸ ਦੇ ਨਾਲ ਹੀ ਪਰਨੀਤ ਸ਼ੇਰਗਿੱਲ ਐੱਸ ਡੀ ਐੱਮ ਬੱਸੀ ਪਠਾਣਾਂ, ਐੱਸਡੀਐੱਮ ਸੁਨਾਮ, ਤੇ ਐੱਸਡੀਐੱਮ ਪਾਤੜਾਂ, ਅਡੀਸ਼ਨਲ ਸਕੱਤਰ ਵਾਟਰ ਸਪਲਾਈ ਤੇ ਸੈਨੀਟੇਸ਼ਨ, ਏ.ਸੀ. ਏ ਪੁੱਡਾ, ਇਸ ਦੇ ਨਾਲ ਨਾਲ ਕਰ ਅਤੇ ਆਬਕਾਰੀ ਵਿਭਾਗ ਵਿੱਚ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ।