ਪਟਿਆਲਾ ( ਕਰਨਵੀਰ ਸਿੰਘ ਰੰਧਾਵਾ), 26 ਮਈ 2022
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਸਾਂਸਦ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਤਿੱਖੇ ਨਿਸ਼ਾਨੇ ਸਾਧੇ ਨੇ ਗੱਲਬਾਤ ਕਰਦਿਆਂ ਚੰਦੂਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਹਰ ਫਰੰਟ ਤੇ ਫੇਲ੍ਹ ਹੋ ਚੁੱਕੀ ਹੈ l
ਉੱਥੇ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕੋਈ ਵੀ ਮੁਆਵਜ਼ਾ ਸਰਕਾਰ ਵੱਲੋਂ ਨਹੀਂ ਦਿੱਤਾ ਗਿਆ l ਉੱਥੇ ਹੀ ਉਨ੍ਹਾਂ ਕਿਸਾਨਾਂ ਨੂੰ ਪੰਜ ਸੌ ਰੁਪਏ ਬੋਨਸ ਦੇਣ ਦੀ ਮੰਗ ਵੀ ਕੀਤੀ ਹੈ ਨਾਲ ਹੀ ਉਨ੍ਹਾਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਬਰਖਾਸਤ ਕੀਤੇ ਗਏ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਦੇ ਮਾਮਲੇ ਚ ਵੀ ਸਰਕਾਰ ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ l
ਉਥੇ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਕਜੁੱਟ ਹੋ ਕੇ ਸੰਗਰੂਰ ਦੀਆਂ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਸਰਕਾਰ ਨੂੰ ਸਬਕ ਸਿਖਾਉਣਾ ਚਾਹੀਦਾ ਹੈ ਉਥੇ ਉਨ੍ਹਾਂ ਸੰਗਰੂਰ ਦੀ ਜ਼ਿਮਨੀ ਚੋਣ ਨੂੰ ਪੰਜਾਬ ਵਰਸਿਸ ਦਿੱਲੀ ਕਰਾਰ ਦਿੱਤਾ ਹੈ