ਸ੍ਰੀ ਅਨੰਦਪੁਰ ਸਾਹਿਬ (ਸੰਦੀਪ ਸ਼ਰਮਾ),18 ਫਰਵਰੀ
ਕਿਸਾਨ ਮੋਰਚਾ ਦਿੱਲੀ ਦੇ ਨਿਰਦੇਸ਼ ਤੇ ਅੱਜ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ੍ਰੀ ਆਨੰਦਪੁਰ ਸਾਹਿਬ ਕਿਰਤੀ ਕਿਸਾਨ ਮੋਰਚਾ ਰੋਪੜ ਵੱਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਅਗੰਮਪੁਰ ਰੇਲਵੇ ਫਾਟਕ ਤੇ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ ਗਿਆ
ਜਿਸ ਵਿੱਚ ਇਲਾਕੇ ਦੇ ਵੱਖ ਵੱਖ ਪਿੰਡਾਂ ਤੋਂ ਨੌਜਵਾਨ ਕਿਸਾਨ ਭਰਾ ਅਤੇ ਬੀਬੀਆਂ ਨੇ ਹਿੱਸਾ ਲਿਆ ਵੱਖ ਵੱਖ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਜਲਦੀ ਤੋਂ ਜਲਦੀ ਆਪਣੇ ਕਾਲੇ ਕਾਨੂੰਨ ਰੱਦ ਕਰਨੇ ਚਾਹੀਦੇ ਹਨ ਅਤੇ ਦੇਸ਼ ਦੇ ਪ੍ਰਧਾਨਮੰਤਰੀ ਵੱਲੋਂ ਪਿਛਲੇ ਦਿਨੀਂ ਲੋਕ ਸਭਾ ਦੇ ਵਿੱਚ ਕਿਸਾਨਾਂ ਨੂੰ ਜੋ ਭੱਦੀ ਸ਼ਬਦਾਵਲੀ ਵਰਤੀ ਗਈ ਅੰਦੋਲਨ ਜੀਵੀ ਪਰਜੀਵੀ ਵਰਗੇ ਸ਼ਬਦ ਵਰਤੇ ਗਏ ਉਸ ਦੀ ਕਰੜੇ ਸ਼ਬਦਾਂ ਵਿਚ ਨਿੰਦਿਆ ਕੀਤੀ ਗਈ
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਭਾਰਤ ਦੇ ਕਿਸਾਨਾਂ ਤੇ ਡਾਹਢਾ ਜ਼ੁਲਮ ਢਾਹ ਰਹੀ ਹੈ ਅੰਦੋਲਨ ਕਰਨ ਵਾਲੇ ਕਿਸਾਨਾਂ ਤੇ ਵੱਖ ਵੱਖ ਧਰਾਵਾਂ ਤਹਿਤ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ ਅੱਜ ਦੇ ਸਮੇਂ ਵਿੱਚ ਮੌਜੂਦਾ ਕੇਂਦਰ ਸਰਕਾਰ ਡੈਮੋਕਰੇਸੀ ਦਾ ਘਾਣ ਕਰ ਰਹੀ ਹੈ ਕਿਉਂਕਿ ਜੋ ਵੀ ਕਿਸਾਨੀ ਨੂੰ ਪਿਆਰ ਕਰਨ ਵਾਲਾ ਕਿਸਾਨਾਂ ਦੇ ਹੱਕ ਵਿਚ ਕੇਂਦਰ ਸਰਕਾਰ ਦੇ ਵਿਰੋਧ ਵਿੱਚ ਬੋਲਦਾ ਹੈ ਉਸ ਉੱਤੇ ਤੁਰੰਤ ਝੂਠਾ ਦੇਸ਼ ਧ੍ਰੋਹ ਦਾ ਮੁਕੱਦਮਾ ਦਰਜ ਕਰ ਦਿੱਤਾ ਜਾਂਦਾ ਹੈ ਕੇਂਦਰ ਸਰਕਾਰ ਹਿਟਲਰ ਦੀ ਨੀਤੀ ਤੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ
ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਕਨਵੀਨਰ ਸ਼ਮਸ਼ੇਰ ਸਿੰਘ ਸ਼ੇਰਾ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਬੀਜੇਪੀ ਦਾ ਪਤਨ ਹੋ ਜਾਵੇਗਾ ਦੇਸ਼ ਬੀਜੇਪੀ ਮੁਕਤ ਹੋ ਜਾਵੇਗਾ ਮਹਿੰਗਾਈ ਦੀ ਮਾਰ ਦਿਨੋਂ ਦਿਨ ਵਧਦੀ ਜਾ ਰਹੀ ਹੈ ਤੇਲ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ ਗ਼ਰੀਬ ਲੋਕਾਂ ਨੂੰ ਦੋ ਡੰਗ ਦੀ ਰੋਟੀ ਚਲਾਉਣੀ ਵੀ ਮੁਸ਼ਕਲ ਹੋਈ ਪਈ ਹੈ ਕੇਂਦਰ ਸਰਕਾਰ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਹੀ ਦੇਸ਼ ਦੇ ਅੰਨਦਾਤੇ ਨੂੰ ਦਬਾਉਣ ਦੇ ਲਈ ਕੁਚਲਣ ਦੇ ਲਈ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਅਾਂ ਹਨ