ਹੁਸ਼ਿਆਰਪੁਰ, 23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ)
ਹੁਸ਼ਿਆਰਪੁਰ ਫਗਵਾੜਾ ਮਾਰਗ ਤੇ ਰੇਲਵੇ ਫਾਟਕ ਤੇ ਬਣਨ ਵਾਲੇ ਓਵਰਬ੍ਰਿਜ ਦਾ ਨਿਰਮਾਣ ਕਾਰਜ ਰੁਕਵਾਉਣ ਲਈ ਦੁਕਾਨਦਾਰਾਂ ਅਤੇ ਮੁਹੱਲਾ ਵਾਸੀਆਂ ਵੱਲੋਂ ਸੰਘਰਸ਼ ਦਾ ਰਸਤਾ ਅਖਤਿਆਰ ਕੀਤਾ ਗਿਆ। ਇਸੇ ਤਹਿਤ ਹੀ ਅੱਜ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਨੂੰ ਮੁਕੰਮਲ ਤੌਰ ਤੇ ਬੰਦ ਰੱਖ ਕੇ ਅਣਮਿੱਥੇ ਸਮੇਂ ਲਈ ਭੁੱਖ ਹਡ਼ਤਾਲ ਸ਼ੁਰੂ ਕੀਤੀ ਗਈ ਇਸ ਮੌਕੇ ਦੁਕਾਨਦਾਰਾਂ ਤੇ ਮੁਹੱਲਾ ਵਾਸੀਆਂ ਵੱਲੋਂ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵਿਰੁੱਧ ਜਮ ਕੇ ਮੁਰਦਾਬਾਦ ਦੇ ਨਾਅਰੇ ਵੀ ਲਗਾਏ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਰੇਲਵੇ ਓਵਰਬ੍ਰਿਜ ਦੇ ਨਿਰਮਾਣ ਨਾਲ ਨਾ ਕੇਵਲ ਇਕੱਲੇ ਦੁਕਾਨਦਾਰ ਹੀ ਪ੍ਰਭਾਵਿਤ ਹੋਣਗੇ ਬਲਕਿ ਮੁਹੱਲਾ ਵਾਸੀਆਂ ਨੂੰ ਇਸ ਦਾ ਵੱਡੇ ਪੱਧਰ ਪਰੇਸ਼ਾਨੀਆਂ ਨਾਲ ਸਾਹਮਣਾ ਕਰਨਾ ਪਏਗਾ ਇਸ ਲਈ ਸਰਕਾਰ ਨੂੰ ਆਪਣੇ ਇਸ ਫੈਸਲੇ ਤੇ ਦੁਬਾਰਾ ਗੌਰ ਕਰਕੇ ਇਸ ਪੁਲ ਦਾ ਨਿਰਮਾਣ ਕਾਰਜ ਰੁਕਵਾਉਣਾ ਚਾਹੀਦਾ ਹੈ ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਵੱਲੋਂ ਉਨ੍ਹਾਂ ਦੀ ਇਹ ਮੰਗ ਮੰਨੀ ਜਾਂਦੀ ਉਦੋਂ ਤਕ ਉਨ੍ਹਾਂ ਵੱਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ।