ਚੰਡੀਗੜ੍ਹ (ਜਸਪ੍ਰੀਤ ਕੌਰ ), 14 ਦਸੰਬਰ 2021
7 ਦਸੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਬੈਠੇ ਪੀਆਰਟੀਸੀ ਤੇ ਪਨਬਸ ਕੱਚੇ ਮੁਲਾਜ਼ਮਾਂ ਦੀ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਦੁਪਹਿਰ 12 ਵਜੇ ਸਕੱਤਰੇਤ ਵਿਖੇ ਮੀਟਿੰਗ ਹੋਵੇਗੀ।ਇਸ ਦੌਰਾਨ ਦੋ ਧਿਰਾਂ ਗੱਲਬਾਤ ਹੋਈ ।
ਦੱਸ ਦਈਏ ਕਿ ਪੀਆਰਟੀਸੀ ਤੇ ਪਨਬਸ ਕੱਚੇ ਮੁਲਾਜ਼ਮ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕਰ ਰਹੇ ਹਨ ।ਹੁਣ ਦੇਖਣਾ ਹੋਵੇਗਾ ਕਿ ਅੱਜ ਹੋਣ ਵਾਲੀ ਮੀਟਿੰਗ ਦੇ ਵਿੱਚ ਇਹਨਾਂ ਦੀ ਮੰਗਾਂ ਸਰਕਾਰ ਮੰਨੇਗੀ ਜਾਂ ਫਿਰ ਇਹਨਾਂ ਦੀ ਹੜਤਾਲ ਇਸੇ ਤਰ੍ਹਾਂ ਜਾਰੀ ਰਹੇਗੀ।