ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ ਪੰਜਵੀਂ ਕਲਾਸ ਦੇ ਨਤੀਜੇ, ਮਾਨਸਾ ਦੀ ਸੁਖਮਨ ਕੌਰ ਨੇ ਪੂਰੇ ਪੰਜਾਬ ‘ਚੋਂ ਪਹਿਲਾ ਸਥਾਨ ਕੀਤਾ ਹਾਸਿਲ

Must Read

ਮਾਨ ਸਰਕਾਰ ਵੱਲੋਂ ਕੋਪਰੇਟਿਵ ਬੈਂਕਾਂ ਲਈ 425 ਕਰੋੜ ਫ਼ੰਡ ਜਾਰੀ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ, 25 ਮਈ 2022 ਸਹਿਕਾਰੀ ਬੈਂਕਾਂ ਲਈ ਸਰਕਾਰ ਦਾ ਵੱਡਾ ਫੈਸਲਾ ਲਿਆ ਗਿਆ ਹੈ lਸਹਿਕਾਰੀ ਬੈਂਕਾਂ ਦੇ...

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : ਗਰੁੱਪ-ਸੀ ਤੇ ਡੀ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਵਾਸਤੇ ਪੰਜਾਬੀ ਯੋਗਤਾ ਟੈਸਟ ਲਾਜ਼ਮੀ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 25 ਮਈ 2022 ਮਾਨ ਸਰਕਾਰ ਦਾ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ।ਪੰਜਾਬ ਸਰਕਾਰ ਨੇ ਗਰੁੱਪ ਸੀ...

ਜਲੰਧਰ ‘ਚ ਸ਼ਰਾਬ ਪੀ ਕੇ ਨੌਜਵਾਨਾਂ ਨੇ ਕੀਤੀ ਹੁੱਲੜਬਾਜ਼ੀ

ਜਲੰਧਰ (ਸਕਾਈ ਨਿਊਜ਼ ਪੰਜਾਬ), 25 ਮਈ 2022 ਜਲੰਧਰ ਦੇ ਕਾਦੀਆਂ ਪਿੰਡ ਵਿਖੇ ਕੱਲ੍ਹ ਦੇਰ ਰਾਤ ਉਸ ਵੇਲੇ ਹੰਗਾਮਾ ਹੋ ਗਿਆ...

ਮਾਨਸਾ (ਭੀਸ਼ਮ ਗੋਇਲ), 7 ਮਈ 2022

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲ 2021-22 ਦੇ ਪੰਜਵੀ ਜਮਾਤ ਦੇ ਐਲਾਨ ਕੀਤੇ ਨਤੀਜਿਆਂ ਵਿੱਚ ਮਾਨਸਾ ਦੇ ਪਿੰਡ ਧਰਮਪੁਰਾ ਦੇ ਸਿਲਵਰ ਵਾਟਿਕਾ ਕਾਨਵੇਂਟ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਸੁਖਮਨ ਕੌਰ ਨੇ ਸੂਬੇ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਮੱਲਾਂ ਮਾਰੀਆਂ ਹਨ।

ਪੰਜਾਬ ਵਿੱਚੋਂ ਟਾਪ ਕਰਨ ਵਾਲੀ ਵਿਦਿਆਰਥਣ ਸੁਖਮਨ ਕੌਰ ਨੇ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ ਅੱਜ ਮੇਰੀ ਮਿਹਨਤ ਦੇ ਨਾਲ-ਨਾਲ ਮੇਰੇ ਮਾਪਿਆਂ ਅਤੇ ਅਧਿਆਪਕਾਂ ਦੀ ਮਿਹਨਤ ਦਾ ਮੁੱਲ ਪੈ ਗਿਆ ਹੈl

ਜਿਸ ਕਾਰਨ ਮੈਂ ਪੂਰੇ ਪੰਜਾਬ ਵਿਚ ਟਾਪ ਕੀਤਾ ਹੈ। ਉਸਨੇ ਕਿਹਾ ਕਿ ਮੈਂ ਸਾਰੇ ਅਧਿਆਪਕਾਂ ਦਾ ਧੰਨਵਾਦ ਕਰਦੀ ਹਾਂ, ਜਿਨ੍ਹਾਂ ਨੇ ਸਾਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਇਆ। ਉਸਨੇ ਕਿਹਾ ਕਿ ਜੇਕਰ ਅਸੀਂ ਕੁਝ ਸੋਚ ਕੇ ਮਿਹਨਤ ਅਤੇ ਲਗਨ ਨਾਲ ਕੰਮ ਕਰਦੇ ਹਾਂ, ਤਾਂ ਸਾਨੂੰ ਸਫਲਤਾ ਜ਼ਰੂਰ ਮਿਲਦੀ ਹੈ। ਉਸਨੇ ਕਿਹਾ ਕਿ ਮੈਂ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਕਰਦੀ ਰਹਾਂਗੀ ਅਤੇ ਮਾਪਿਆਂ ਤੇ ਸਕੂਲ ਦਾ ਨਾਂ ਰੌਸ਼ਨ ਕਰਦੀ ਰਹਾਂਗੀ।

ਸੁਖਮਨ ਕੌਰ ਦੀ ਵੱਡੀ ਪ੍ਰਾਪਤੀ ਤੇ ਪਰਿਵਾਰ ਅਤੇ ਪਿੰਡ ਵਾਸੀਆਂ ਵਿੱਚ ਖੁਸ਼ੀ ਦਾ ਮਾਹੌਲ ਹੈ। ਵਿਦਿਆਰਥਣ ਦੇ ਪਿਤਾ ਰਣਜੀਤ ਸਿੰਘ ਨੇ ਕਿਹਾ ਕਿ ਸਾਨੂੰ ਬਹੁਤ ਖੁਸ਼ੀ ਹੈ ਕਿ ਸਾਡੀ ਬੱਚੀ ਨੇ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ ਅਤੇ ਸਾਨੂੰ ਬੱਚਿਆਂ ਨੂੰ ਅੱਗੇ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਬੱਚੀ ਬਹੁਤ ਮਿਹਨਤ ਕਰਦੀ ਸੀ l

ਕਿਉਂਕਿ ਇਹ ਸਕੂਲ ਵਿੱਚ ਪੜਾਈ ਕਰਨ ਦੇ ਨਾਲ-ਨਾਲ ਘਰ ਵਿੱਚ ਜਾ ਕੇ ਵੀ ਪੜ੍ਹਦੀ ਸੀ ਅਤੇ ਅਸੀਂ ਇਸਨੂੰ ਕਿਸੇ ਕੋਲ ਟਿਊਸ਼ਨ ਤੇ ਵੀ ਨਹੀਂ ਲਗਾਇਆ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਧੀਆਂ ਨੂੰ ਬੋਝ ਨਹੀਂ ਸਮਝਣਾ ਚਾਹੀਦਾ ਕਿਉਂਕਿ ਮੈਂ ਇਸਨੂੰ ਕਦੇ ਵੀ ਬੋਝ ਨਹੀਂ ਸਮਝਿਆ ਤੇ ਇਸਨੂੰ ਵਧੀਆ ਸਿੱਖਿਆ ਹਾਸਿਲ ਕਰਵਾਈ ਹੈ। ਉਨ੍ਹਾਂ ਕਿਹਾ ਕਿ ਇਸਦੀ ਮਿਹਨਤ ਤੇ ਲਗਨ ਨੂੰ ਦੇਖਕੇ ਲੱਗਦਾ ਹੈ ਕਿ ਇਹ ਮੇਰੀ ਉਮੀਦ ਤੇ ਖਰਾ ਉਤਰੇਗੀ।

ਸੁਖਮਨ ਕੌਰ ਦੀ ਵੱਡੀ ਪ੍ਰਾਪਤੀ ਨਾਲ ਸਕੂਲ ਵਿੱਚ ਵੀ ਖੁਸ਼ੀ ਦਾ ਮਾਹੌਲ ਹੈ। ਸਕੂਲ ਪ੍ਰਿੰਸੀਪਲ ਰਾਣੀ ਨੇ ਕਿਹਾ ਕਿ ਸਾਡੇ ਸਕੂਲ ਦੇ ਬੱਚੇ ਪਹਿਲਾਂ ਵੀ ਬਲਾਕ ਪੱਧਰ ਤੇ ਮੱਲਾਂ ਮਾਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਸਮੇਂ ਬੱਚੇ ਕੁਝ ਨਿਰਾਸ਼ ਹੋ ਗਏ ਸਨ l

ਪਰ ਇਸ ਸਾਲ ਸੁਖਮਨ ਕੌਰ ਦੀ ਬਦਲ ਸਾਨੂੰ ਬਹੁਤ ਖੁਸ਼ੀ ਹੋ ਰਹੀ ਹੈ ਅਤੇ ਉਸ ਦੀ ਇਸ ਪ੍ਰਾਪਤੀ ਤੇ ਸਾਨੂੰ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ l

ਕਿਉਂਕਿ ਸੁਖਮਨ ਕੌਰ ਨੇ ਸਾਡੇ ਸਕੂਲ, ਪਿੰਡ, ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਉਥੇ ਹੀ ਸਿੱਖਿਆ ਵਿਭਾਗ ਦੇ ਮੀਡੀਆ ਕੋਆਰਡੀਨੇਟਰ ਹਰਦੀਪ ਸਿੱਧੂ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਦੀਆਂ ਲੜਕੀਆਂ ਪਿਛਲੇ ਸਮੇਂ ਤੋਂ ਪੰਜਾਬ ਵਿੱਚੋਂ ਮੋਹਰੀ ਸਥਾਨ ਤੇ ਆ ਰਹੀਆਂ ਹਨ l

ਪਰ ਇਹ ਪਹਿਲੀ ਵਾਰ ਹੋਇਆ ਹੈ ਕਿ ਮਾਨਸਾ ਜਿਲੇ ਦੀ ਪੰਜਵੀ ਜਮਾਤ ਦੀ ਵਿਦਿਆਰਥਣ ਨੇ ਪੂਰੇ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਹੈ ਹੁਣ ਸਾਡੇ ਮਾਪਿਆਂ ਦਾ ਹੌਸਲਾ ਵਧਿਆ ਹੈ ਤੇ ਉਹ ਆਪਣੀਆਂ ਧੀਆਂ ਨੂੰ ਵਧ ਪੜ੍ਹਾਉਣ ਲਿਖਾਉਣ ਹੈ ਜਿਸ ਨਾਲ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣਗੀਆਂ।

 

LEAVE A REPLY

Please enter your comment!
Please enter your name here

Latest News

ਮਾਨ ਸਰਕਾਰ ਵੱਲੋਂ ਕੋਪਰੇਟਿਵ ਬੈਂਕਾਂ ਲਈ 425 ਕਰੋੜ ਫ਼ੰਡ ਜਾਰੀ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ, 25 ਮਈ 2022 ਸਹਿਕਾਰੀ ਬੈਂਕਾਂ ਲਈ ਸਰਕਾਰ ਦਾ ਵੱਡਾ ਫੈਸਲਾ ਲਿਆ ਗਿਆ ਹੈ lਸਹਿਕਾਰੀ ਬੈਂਕਾਂ ਦੇ...

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : ਗਰੁੱਪ-ਸੀ ਤੇ ਡੀ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਵਾਸਤੇ ਪੰਜਾਬੀ ਯੋਗਤਾ ਟੈਸਟ ਲਾਜ਼ਮੀ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 25 ਮਈ 2022 ਮਾਨ ਸਰਕਾਰ ਦਾ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ।ਪੰਜਾਬ ਸਰਕਾਰ ਨੇ ਗਰੁੱਪ ਸੀ ਅਤੇ ਡੀ ਪੋਸਟਾਂ ਲਈ ਉਮੀਦਵਾਰਾਂ...

ਜਲੰਧਰ ‘ਚ ਸ਼ਰਾਬ ਪੀ ਕੇ ਨੌਜਵਾਨਾਂ ਨੇ ਕੀਤੀ ਹੁੱਲੜਬਾਜ਼ੀ

ਜਲੰਧਰ (ਸਕਾਈ ਨਿਊਜ਼ ਪੰਜਾਬ), 25 ਮਈ 2022 ਜਲੰਧਰ ਦੇ ਕਾਦੀਆਂ ਪਿੰਡ ਵਿਖੇ ਕੱਲ੍ਹ ਦੇਰ ਰਾਤ ਉਸ ਵੇਲੇ ਹੰਗਾਮਾ ਹੋ ਗਿਆ l ਜਦ ਪਿੰਡ ਵਿੱਚ ਬਣੀ...

ਗੜ੍ਹਸ਼ੰਕਰ ‘ਚ ਅਕਾਸ਼ ਆਟੋ ਰਿਪੇਅਰ ਦੀ ਦੁਕਾਨ ‘ਚ ਲੱਗੀ ਅੱਗ, ਵਾਹਨ ਸੜ ਕੇ ਸੁਆਹ

ਗੜ੍ਹਸ਼ੰਕਰ( ਦੀਪਕ ਅਗਨੀਹੋਤਰੀ, 25 ਮਈ 2022 ਬੀਤੀ ਦੇਰ ਰਾਤ ਗੜ੍ਹਸ਼ੰਕਰ ਨੰਗਲ ਚੌਂਕ ਨਜ਼ਦੀਕ ਅਜੀਤ ਮਾਰਕੀਟ ਕੋਲ ਅਕਾਸ਼ ਆਟੋ ਰਿਪੇਅਰ ਦੀ ਦੁਕਾਨ ਤੇ ਸ਼ਾਰਟ ਸਰਕਟ ਨਾਲ...

ਭਾਰਤ ‘ਚ ਕੋਰੋਨਾ ਦਾ ਕਹਿਰ ਜਾਰੀ: 24 ਘੰਟਿਆਂ ‘ਚ 2124 ਨਵੇਂ ਕੇਸ ਆਏ ਸਾਹਮਣੇ

ਦਿੱਲੀ (ਸਕਾਈ ਨਿਊਜ਼ ਪੰਜਾਬ), 25 ਮਈ 2022 ਭਾਰਤ ਵਿੱਚ ਕੋਰੋਨਾ ਦਾ ਕਹਿਰ ਜਾਰੀ ਹੈ। ਜੇਕਰ ਗੱਲ ਪਿਛਲੇ 24 ਘੰਟਿਆਂ ਦੀ ਕੀਤੀ ਜਾਵੇ ਤਾਂ 2124 ਨਵੇਂ...

More Articles Like This