ਹੁਸ਼ਿਆਰਪੁਰ (ਸਕਾਈ ਨਿਊਜ਼ ਪੰਜਾਬ), 25 ਮਾਰਚ 2022
ਪੰਜਾਬ ਦੇ ਹੁਸ਼ਿਆਰਪੁਰ ਤੋਂ ਵੱਡੀ ਖਬਰ। ਇੱਥੇ ਪੰਜਾਬ ਅਤੇ ਹਿਮਾਚਲ ਸਰਹੱਦ ‘ਤੇ ਗੋਲੀਬਾਰੀ ਹੋਈ ਹੈ। ਜਿਸ ‘ਚ ਇਕ ਦੀ ਮੌਤ ਹੋ ਗਈ ਹੈ, ਜਦਕਿ ਇਕ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ‘ਚ ਪੰਜਾਬ ਅਤੇ ਹਿਮਾਚਲ ਸਰਹੱਦ ‘ਤੇ ਗੋਲੀਬਾਰੀ ਹੋਈ ਹੈ। ਇਸ ਗੋਲੀਬਾਰੀ ਵਿੱਚ ਇੱਕ ਨੌਜਵਾਨ ਅਤੇ ਇੱਕ ਔਰਤ ਨੂੰ ਗੋਲੀ ਲੱਗੀ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀ ਲੱਗਣ ਕਾਰਨ ਮਹਿਲਾ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਨੌਜਵਾਨ ਗੰਭੀਰ ਰੂਪ ‘ਚ ਜ਼ਖਮੀ ਹੈ।
ਸੂਚਨਾ ਮਿਲਣ ‘ਤੇ ਪੰਜਾਬ ਅਤੇ ਹਿਮਾਚਲ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਪੁਲਿਸ ਮੁਤਾਬਕ ਜ਼ਖਮੀ ਨੌਜਵਾਨ ਨੂੰ ਇਲਾਜ ਲਈ ਸਥਾਨਕ ਹਸਪਤਾਲ ਭੇਜਿਆ ਜਾ ਰਿਹਾ ਹੈ। ਫਿਲਹਾਲ ਸਰਹੱਦ ‘ਤੇ ਗੋਲੀਬਾਰੀ ਕਾਰਨ ਦੋਵਾਂ ਸੂਬਿਆਂ ਦੀ ਪੁਲਿਸ ਨੂੰ ਅਲਰਟ ਕਰ ਦਿੱਤਾ ਗਿਆ ਹੈ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।