ਲੁਧਿਆਣਾ (ਸਕਾਈ ਨਿਊਜ਼ ਪੰਜਾਬ), 29 ਮਾਰਚ 2022
ਪੰਜਾਬ ਕਾਂਗਰਸ ਦੇ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਲੁਧਿਆਣਾ ਵਿਖੇ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਕਾਂਗਰਸੀ ਵਿਧਾਇਕਾਂ ਦੀ ਬੈਠਕ ਕਾਂਗਰਸ ਦੇ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਦੇ ਘਰ ਚੱਲ ਰਹੀ ਹੈ। ਇਸ ਵਿੱਚ ਅਹਿਮ ਵਿਸ਼ੇ ‘ਤੇ ਚਰਚਾ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿੱਚ ਫੈਸਲਾ ਲਿਆ ਜਾਵੇਗਾ ਕਿ ਆਖਰ ਕਾਰ ਪੰਜਾਬ ਕਾਂਗਰਸ ਦਾ ਅਗਲਾ ਪ੍ਰਧਾਨ ਕੌਣ ਬਣੇਗਾ।
ਇਹ ਖ਼ਬਰ ਵੀ ਪੜ੍ਹੋ: ਮੈਕਸੀਕੋ ਦੇ ਵਿਦੇਸ਼ ਮੰਤਰੀ 30 ਮਾਰਚ ਤੋਂ 1 ਅਪ੍ਰੈਲ ਵਿਚਾਲੇ ਕਰਨਗੇ…
ਦੱਸ ਦਈਏ ਕਿ 2022 ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਬੁਰ੍ਹੀ ਦਾ ਹਾਰਨ ਤੋਂ ਬਾਅਦ ਕਾਂਗਰਸ ਦੀ ਸੀਨੀਅਰ ਆਗੂ ਸੋਨੀਆਂ ਗਾਂਧੀ ਵੱਲੋਂ 5 ਰਾਜਾਂ ਦੇ ਪ੍ਰਧਾਨਾਂ ਤੋਂ ਅਸਤੀਫਾ ਮੰਗਿਆ ਗਿਆ ਸੀ। ਜਿਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੂੰ ਆਪਣੀ ਪ੍ਰਧਾਨਗੀ ਛੱਡੀ ਪਈ ਅਤੇ ਹੁਣ ਪੰਜਾਬ ਕਾਂਗਰਸ ਨਵੇਂ ਪ੍ਰਧਾਨ ਦੀ ਨਿਯੁਕਤੀ ਦੀ ਤਿਆਰੀ ਕਰ ਰਹੀ ਹੈ।ਇਸ ਮੀਟਿੰਗ ਵਿੱਚ ਵਿਧਾਇਕ ਰਾਜਾ ਵੜਿੰਗ, ਸੁਖਪਾਲ ਖਹਿਰਾ ਅਤੇ ਹੋਰ ਸਾਰੇ ਕਾਂਗਰਸੀ ਵਿਧਾਇਕ ਸ਼ਾਮਲ ਹਨ।